ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਸਦਰ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਦੇ ਦੋਸ਼ 'ਚ ਇੱਕ ਔਰਤ ਸਮੇਤ 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਸਬ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਗੁਰਪਾਲ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਪਰਸੋਂ ਕਾ ਪਿੰਡ ਨੇ 15 ਫਰਵਰੀ 2025 ਨੂੰ ਪੁਲਸ ਮੁਖੀ ਹੈੱਡਕੁਆਰਟਰ ਨੂੰ ਦਿੱਤੀ ਸ਼ਿਕਾਇਤ ਦਿੱਤੀ ਸੀ।
ਇਸ ਨੇ ਸ਼ਿਕਾਇਤ 'ਚ ਦੋਸ਼ ਲਗਾਇਆ ਸੀ ਕਿ ਮੁਲਜ਼ਮ ਗੁਰਦਿਆਲ ਸਿੰਘ ਪੁੱਤਰ ਹਜ਼ਾਰਾ ਸਿੰਘ, ਚਾਹਤਪ੍ਰੀਤ ਸਿੰਘ ਪੁੱਤਰ ਗੁਰਦਿਆਲ ਸਿੰਘ, ਜਸਬੀਰ ਸਿੰਘ ਗੁਰਦਿਆਲ ਸਿੰਘ, ਅਮਰਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਅਤੇ ਪਰਮਜੀਤ ਕੌਰ ਪਤਨੀ ਬਲਰਾਜ ਸਿੰਘ ਵਾਸੀ ਗਿੱਦੜਬਾਹਾ ਨੇ ਉਸ ਦੀ ਸਾਲੀ ਦੇ ਪੁੱਤਰ ਜਸ਼ਨਪ੍ਰੀਤ ਸਿੰਘ ਪੁੱਤਰ ਤਜਿੰਦਰ ਸਿੰਘ ਵਾਸੀ ਰਵਾਲ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਉਸ ਤੋਂ 35 ਲੱਖ 25 ਹਜ਼ਾਰ ਰੁਪਏ ਲਏ ਸਨ। ਮੁਲਜ਼ਮਾਂ ਨੇ ਨਾ ਤਾਂ ਜਸਪ੍ਰੀਤ ਸਿੰਘ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕਰ ਰਹੇ ਹਨ। ਇਸ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।
ਦੋਸਤ ਨੇ ਦੋਸਤੀ 'ਚ ਕੀਤੀ ਗੱਦਾਰੀ, ਦੋਸਤ ਦੀ ਪਤਨੀ ਨਾਲ...
NEXT STORY