ਫਿਰੋਜ਼ਪੁਰ/ਜ਼ੀਰਾ (ਕੁਮਾਰ, ਗੁਰਮੇਲ ਸੇਖਵਾਂ) : ਜੰਗਲੀ ਜੀਵ ਸੇਂਚੁਰੀ ਹਰੀਕੇ ਦੇ ਮਨਾਹੀ ਵਾਲੇ ਏਰੀਆ ’ਚ ਨਾਜਾਇਜ਼ ਤੌਰ ’ਤੇ ਦਾਖ਼ਲ ਹੋ ਕੇ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਅਤੇ ਵਿਭਾਗ ਵੱਲੋਂ ਲਾਏ ਪੌਦਿਆਂ ਨੂੰ ਨਸ਼ਟ ਕਰਨ ਦੇ ਦੋਸ਼ ’ਚ ਥਾਣਾ ਮੱਖੂ ਦੀ ਪੁਲਸ ਨੇ ਵਣ ਰੇਂਜ ਅਫ਼ਸਰ ਜੰਗਲੀ ਜੀਵ ਰੇਂਜ ਹਰੀ ਕੇ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਕਰੀਬ 3 ਦਰਜਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਵਣ ਰੇਂਜ ਅਫ਼ਸਰ ਨੇ ਪੁਲਸ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ਅਤੇ ਬਿਆਨਾਂ ’ਚ ਦੱਸਿਆ ਹੈ ਕਿ ਕੁੱਝ ਸਮਾਂ ਪਹਿਲਾਂ ਕੁਲਵੰਤ ਸਿੰਘ ਉਰਫ਼ ਕੀਤਾ, ਜਗਜੀਤ ਸਿੰਘ ਉਰਫ਼ ਜੱਗਾ, ਲਵਦੀਪ ਸਿੰਘ, ਰਮਨਦੀਪ ਸਿੰਘ ਉਰਫ਼ ਰਮਨਾ, ਕੁਲਦੀਪ ਸਿੰਘ ਅਤੇ ਕਰੀਬ 25/30 ਨਾਮਜ਼ਦ ਅਤੇ ਅਣਪਛਾਤੇ ਵਿਅਕਤੀ ਸੈਂਚੁਰੀ ਏਰੀਆ ਦੀ ਕੋਟ ਕਯਾਮ ਖਾਂ ਬੀਟ ’ਚ ਨਾਜਾਇਜ਼ ਤੌਰ ’ਤੇ ਦਾਖ਼ਲ ਹੋ ਗਏ।
ਉਨ੍ਹਾਂ ਨੇ ਆਪਣੇ ਨਿੱਜੀ ਟਰੈਕਟਰਾਂ ਅਤੇ ਤਵੀਆਂ ਦੀ ਮਦਦ ਨਾਲ ਕਰੀਬ 8 ਏਕੜ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਦੇ ਇਰਾਦੇ ਨਾਲ ਸਰਕੰਡੇ ਨੂੰ ਤਬਾਹ ਕਰ ਦਿੱਤਾ। ਫਿਰ 17/18 ਫਰਵਰੀ 2025 ਦੀ ਅੱਧੀ ਰਾਤ ਨੂੰ ਵਾਈਲਡ ਲਾਈਫ ਸੈਂਚੁਰੀ ਹਰੀਕੇ ਦੇ ਵਰਜਿਤ ਖੇਤਰ ’ਚ ਨਾਜਾਇਜ਼ ਤੌਰ ’ਤੇ ਦਾਖ਼ਲ ਕੇ ਕਰੀਬ 3/4 ਏਕੜ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਦੇ ਇਰਾਦੇ ਨਾਲ ਵਿਭਾਗ ਵੱਲੋਂ ਲਾਏ ਗਏ ਬੂਟੇ ਨਸ਼ਟ ਕਰ ਦਿੱਤੇ। ਉਨ੍ਹਾਂ ਕਿਹਾ ਕਿ ਪੁਲਸ ਨਾਮਜ਼ਦ ਲੋਕਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।
ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਨ੍ਹਾਂ ਵਾਹਨਾਂ ਦੇ ਵੱਡੇ ਪੱਧਰ 'ਤੇ ਕੱਟੇ ਜਾ ਰਹੇ ਚਲਾਨ
NEXT STORY