ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਥਾਣਾ ਵੂਮੈਨ ਸੈੱਲ ਦੀ ਪੁਲਸ ਨੇ ਇਕ ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ-ਪਰੇਸ਼ਾਨ ਕਰਨ ਅਤੇ ਕੁੱਟਮਾਰ ਕਰ ਕੇ ਘਰੋਂ ਕੱਢਣ ਦੇ ਦੋਸ਼ ’ਚ ਪਤੀ ਸਮੇਤ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਵਿਆਹੁਤਾ ਹਰਮੀਤ ਕੌਰ ਪੁੱਤਰੀ ਸੁਖਮੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ’ਚ ਦੱਸਿਆ ਕਿ ਉਸਦਾ ਵਿਆਹ 11 ਮਾਰਚ 2020 ਨੂੰ ਬਲਜੀਤ ਸਿੰਘ ਜ਼ਿਲ੍ਹਾ ਫਰੀਦਕੋਟ ਨਾਲ ਹੋਇਆ ਸੀ ਅਤੇ ਵਿਆਹ ਸਮੇਂ ਉਸਦੇ ਮਾਤਾ-ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਕੇ ਦਾਜ ਇਸਤਰੀ ਧਨ ਵਜੋਂ ਦਿੱਤਾ ਸੀ।
ਉਸਦਾ ਪਤੀ ਬਲਜੀਤ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰ ਇਸ ਤੋਂ ਖੁਸ਼ ਨਹੀਂ ਸਨ, ਜੋ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ-ਪਰੇਸ਼ਾਨ ਕਰਨ ਲੱਗੇ ਅਤੇ ਸ਼ਿਕਾਇਤਕਰਤਾ ਵੱਲੋਂ ਹੋਰ ਦਾਜ ਲਿਆਉਣ ਤੋਂ ਇਨਕਾਰ ਕਰਨ ’ਤੇ ਉਨ੍ਹਾਂ ਉਸ ਨੂੰ ਕੁੱਟਮਾਰ ਕੇ ਘਰੋਂ ਕੱਢ ਦਿੱਤਾ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਪੁਲਸ ਵੱਲੋਂ ਪਤੀ ਬਲਜੀਤ ਸਿੰਘ ਅਤੇ ਬਲਵਿੰਦਰ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਗੈਰ-ਕਾਨੂੰਨੀ ਤੌਰ 'ਤੇ ਭਾਰਤ ਰਹਿਣ ਵਾਲੇ ਸਾਵਧਾਨ! ਜਾਣਾ ਪੈ ਸਕਦੈ ਜੇਲ੍ਹ, ਸਰਕਾਰ ਹੋਈ ਸਖ਼ਤ
NEXT STORY