ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਵੈਰੋਕੇ ਪੁਲਸ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਲਖਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਚੰਦਭਾਨ ਡਰੇਨ ਵਿਚੋਂ ਨਜ਼ਾਇਜ਼ ਮਾਈਨਿੰਗ ਕਰਕੇ ਰੇਤਾ ਚੋਰੀ ਕੀਤੀ ਜਾ ਰਹੀ ਹੈ।
ਜੇਕਰ ਹੁਣੇ ਹੀ ਢੁੱਕਵੀ ਜਗ੍ਹਾ 'ਤੇ ਨਾਕਾਬੰਦੀ ਕੀਤੀ ਜਾਵੇ ਤਾਂ ਦੋਸ਼ੀ ਰੇਤੇ ਦੀਆਂ ਭਰੀਆਂ ਟਰਾਲੀਆਂ ਸਮੇਤ ਸਮੇਤ ਕਾਬੂ ਆ ਸਕਦੇ ਹਨ। ਪੁਲਸ ਨੇ ਛਾਪਾ ਮਾਰ ਕੇ ਤਿੰਨ ਟਰੈਕਟਰ ਤੇ ਇੱਕ ਟਰਾਲੀ ਰੇਤ ਦੀਆਂ ਭਰੀਆਂ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਵਿਅਕਤੀਆਂ 'ਤੇ ਪਰਚਾ ਦਰਜ ਕਰ ਲਿਆ ਹੈ।
ਅੰਮ੍ਰਿਤਸਰ ਪੁਲਸ ਨੂੰ ਮਿਲੀ ਸਫ਼ਲਤਾ, ਗ੍ਰਨੇਡ ਸਪਲਾਈ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ
NEXT STORY