ਅਬੋਹਰ (ਸੁਨੀਲ) : ਕਾਰ ਚਾਲਕ ਵੱਲੋਂ ਲਾਪਰਵਾਹੀ ਨਾਲ ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਮੋਟਰਸਾਈਕਲ ਸਵਾਰ ਦੀ ਇਲਾਜ ਦੌਰਾਨ ਮੌਤ ਹੋਣ ਦੇ ਮਾਮਲੇ ’ਚ ਪੁਲਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਦੀਪਕ ਕੁਮਾਰ ਪੁੱਤਰ ਮਹੇਸ਼ ਕੁਮਾਰ ਵਾਸੀ ਰਾਧਾ ਸੁਆਮੀ ਕਾਲੋਨੀ ਨੇ ਦੱਸਿਆ ਕਿ 21-3-25 ਨੂੰ ਰਾਤ ਕਰੀਬ 11:30 ਵਜੇ ਮਹੇਸ਼ ਕੁਮਾਰ ਆਪਣੇ ਮੋਟਰਸਾਈਕਲ ’ਤੇ ਅਬੋਹਰ ਆ ਰਿਹਾ ਸੀ।
ਇਸ ਦੌਰਾਨ ਇਕ ਕਾਰ ਬਹੁਤ ਹੀ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਇਸ ਕਾਰਨ ਮਹੇਸ਼ ਨੂੰ ਸ਼੍ਰੀ ਗੰਗਾਨਗਰ ਦੇ ਜਨ ਸੇਵਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਦੀਪਕ ਦੇ ਬਿਆਨ ’ਤੇ ਪੁਲਸ ਨੇ ਪਾਰਸ ਪੁੱਤਰ ਸੋਹਨ ਲਾਲ ਵਾਸੀ ਜੰਮੂ ਬਸਤੀ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਹੁਸ਼ਿਆਰਪੁਰ 'ਚ ਵੱਡਾ ਹਾਦਸਾ, ਕੰਡੀ ਨਹਿਰ 'ਚ ਕਾਰ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ
NEXT STORY