ਫਿਰੋਜ਼ਪੁਰ (ਪਰਮਜੀਤ ਸੋਢੀ) : ਮਮਦੋਟ ਦੇ ਪਿੰਡ ਮੋਹਰੇ ਵਾਲਾ ਵਿਖੇ ਇਕ ਪਲਾਂਟ ਨੂੰ ਖ਼ਾਲੀ ਕਰਵਾਉਣ ਲਈ ਕਹਿਣ ’ਤੇ ਇਕ ਔਰਤ ਦੇ ਸੱਟਾਂ ਮਾਰਨ ਦੇ ਦੋਸ਼ 'ਚ ਥਾਣਾ ਮਮਦੋਟ ਪੁਲਸ ਨੇ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਲਕੀਤ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਪਿੰਡ ਮੋਹਰੇ ਵਾਲਾ ਹਾਲ ਫਰੀਦਕੋਟ ਨੇ ਦੱਸਿਆ ਕਿ ਉਸ ਦਾ ਪਿੰਡ ਵਿਚ ਇਕ ਪਲਾਂਟ ਹੈ, ਜਿਸ ਨੂੰ ਖ਼ਾਲੀ ਕਰਵਾਉਣ ਲਈ ਕਿਹਾ ਗਿਆ ਸੀ ਕਿ ਦੋਸ਼ੀਅਨ ਹਰਜੀਤ ਕੌਰ ਪਤਨੀ ਨਿਰਮਲ ਸਿੰਘ, ਸਰਪੰਚ ਹਰਪ੍ਰੀਤ ਸਿੰਘ ਪੁੱਤਰ ਬੋਹਡ਼ ਸਿੰਘ, ਸੁਖਜਿੰਦਰ ਸਿੰਘ ਪੁੱਤਰ ਨਿਰਮਲ ਸਿੰਘ, ਅੰਗਰੇਜ਼ ਸਿੰਘ ਪੁੱਤਰ ਬਲਦੇਵ ਸਿੰਘ, ਗੁਰਚਰਨ ਸਿੰਘ, ਜਗਮੀਤ ਸਿੰਘ ਪੁੱਤਰ ਨੱਥਾ ਸਿੰਘ, ਦਲਜੀਤ ਸਿੰਘ ਪੁੱਤਰ ਮੇਜਰ ਸਿੰਘ ਮੁਸੱਲਾ ਕਿਰਪਾਨ, ਦਿਲਬਾਗ ਸਿੰਘ ਪੁੱਤਰ ਬਲਦੇਵ ਸਿੰਘ ਵਾਸੀਅਨ ਪਿੰਡ ਮੋਹਰੇ ਵਾਲਾ ਨੇ ਹਮਮਸ਼ਵਰਾ ਹੋ ਕੇ ਉਸ ਦੇ ਸੱਟਾਂ ਮਾਰੀਆਂ ਹਨ।
ਇਸ ਮਾਮਲੇ ਦੀ ਪੜਤਾਲ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਚੰਦ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਜਾਰੀ ਹੈ।
ਦਰਦਨਾਕ ਹਾਦਸਾ, ਮੋਟਰਸਾਈਕਲ ਵ੍ਹੀਲਚੇਅਰ ਨਾਲ ਟਕਰਾਇਆ, ਦਿਵਿਆਂਗ ਦੀ ਮੌਤ
NEXT STORY