ਫਿਰੋਜ਼ਪੁਰ (ਖੁੱਲਰ) : ਮਮਦੋਟ ਦੇ ਅਧੀਨ ਆਉਂਦੇ ਪਿੰਡ ਪੋਜੇ ਕੇ ਉਤਾੜ ਵਿਖੇ ਰੰਜ਼ਿਸ਼ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ ਵਿਚ ਥਾਣਾ ਮਮਦੋਟ ਪੁਲਸ ਨੇ 5 ਬਾਏ ਨੇਮ ਵਿਅਕਤੀਆਂ ਅਤੇ 5-6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਅਕਾਸ਼ਦੀਪ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਪੋਜੋ ਕੇ ਉਤਾੜ ਨੇ ਦੱਸਿਆ ਕਿ ਉਹ ਫੋਟੋਗ੍ਰਾਫੀ ਦਾ ਕੰਮ ਕਰਦਾ ਹੈ।
ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਮਿਤੀ 8 ਅਪ੍ਰੈਲ 2025 ਨੂੰ ਕਰੀਬ 10.30 ਵਜੇ ਰਾਤ ਨੂੰ ਹੋ ਦੋਵੇਂ ਜਣੇ ਆਪਣੇ ਕੰਮ ਤੋਂ ਵਾਪਸ ਆਪਣੇ ਘਰ ਦੇ ਬੂਹੇ ਅੱਗੇ ਆ ਕੇ ਖੜ੍ਹੇ ਸੀ। ਇਸ ਦੌਰਾਨ ਦੋਸ਼ੀਅਨ ਪਰਮਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਉਰਫ਼ ਸ਼ਿੰਦਾ, ਪੱਪੂ ਸਿੰਘ ਪੁੱਤਰ ਜੋਗਿੰਦਰ ਸਿੰਘ, ਲਵਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ, ਪ੍ਰਿੰਸ ਪੁੱਤਰ ਮਲਕੀਤ ਸਿੰਘ, ਅਰਸ਼ਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀਅਨ ਪਿੰਡ ਪੋਜੋ ਕੇ ਉਤਾੜ ਨੇ ਹਮਮਸ਼ਵਰਾ ਹੋ ਕੇ ਪਹਿਲਾਂ ਹੀ ਉੱਥੇ ਖੜ੍ਹੇ ਸਨ, ਜਿਨ੍ਹਾਂ ਨੇ ਉਨ੍ਹਾਂ ਦੇ ਸੱਟਾਂ ਮਾਰੀਆਂ। ਵਜਾ ਰੰਜ਼ਿਸ਼ ਇਹ ਹੈ ਕਿ ਮੇਰੇ ਦੋਸਤ ਪਰਮਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਹੋਰੀਂ ਜ਼ਮੀਨ ਠੇਕੇ 'ਤੇ ਲੈਂਦੇ ਸੀ, ਪਰ ਹੁਣ ਇਨ੍ਹਾਂ ਨੇ ਇਹ ਜ਼ਮੀਨ ਠੇਕੇ 'ਤੇ ਨਹੀਂ ਦਿੱਤੀ, ਜਿਸ ਵਜ਼ਾ ਰੰਜ਼ਿਸ਼ ਕਰਕੇ ਉਕਤ ਦੋਸ਼ੀਅਨ ਨੇ ਉਸ ਦੇ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
NEXT STORY