ਅਬੋਹਰ (ਸੁਨੀਲ) : ਨਗਰ ਥਾਣਾ ਨੰਬਰ-2 ਨੇ ਵਿਆਹ ਦਾ ਝਾਂਸਾ ਦੇ ਕੇ ਇਕ ਨਾਬਾਲਗ ਕੁੜੀ ਨੂੰ ਭਜਾ ਕੇ ਲੈ ਜਾਣ ਦੇ ਮਾਮਲੇ ’ਚ ਸੰਨੀ ਉਰਫ਼ ਸੁਨੀਲ ਪੁੱਤਰ ਬਬਲੂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਨਾਬਾਲਗ ਕੁੜੀ ਨੂੰ ਵੀ ਬਰਾਮਦ ਕਰ ਲਿਆ, ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਅਤੇ ਧਾਰਾ 164 ਦੇ ਤਹਿਤ ਉਸ ਦਾ ਬਿਆਨ ਦਰਜ ਕੀਤਾ। ਨਾਬਾਲਗਾ ਨੂੰ ਉਸ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੁਲਸ ਨੂੰ ਦਿੱਤੇ ਬਿਆਨ ’ਚ ਨਾਬਾਲਗ ਕੁੜੀ ਦੇ ਪਿਤਾ ਨੇ ਕਿਹਾ ਸੀ ਕਿ 20 ਅਪ੍ਰੈਲ ਨੂੰ ਉਹ ਅਤੇ ਉਸ ਦਾ ਪਰਿਵਾਰ ਸੌਂ ਗਿਆ ਸੀ। ਜਦੋਂ ਉਹ ਸਵੇਰੇ ਉੱਠੇ ਤਾਂ ਉਨ੍ਹਾਂ ਦੇਖਿਆ ਕਿ ਉਸ ਦੀ ਨਾਬਾਲਗ ਧੀ, ਜਿਸ ਦੀ ਉਮਰ ਕਰੀਬ 15 ਸਾਲ ਸੀ, ਘਰ ਨਹੀਂ ਸੀ। ਜਿਸ ਦੀ ਉਨ੍ਹਾਂ ਨੇ ਬਹੁਤ ਭਾਲ ਕੀਤੀ। ਬਾਅਦ ’ਚ ਉਨ੍ਹਾਂ ਨੂੰ ਪਤਾ ਲੱਗਾ ਕਿ ਸੰਨੀ ਉਸ ਦੀ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਸੀ। ਪੁਲਸ ਨੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।
ਤਣਾਅ ਦੀ ਸਥਿਤੀ 'ਚ ਸਰਹੱਦੀ ਪਿੰਡਾਂ ਦੇ ਲੋਕ ਹੋਏ ਤਕੜੇ, ਕਿਹਾ- ਜ਼ਰੂਰਤ ਪਈ ਤਾਂ ਚੱਕਾਂਗੇ ਬੰਦੂਕਾਂ
NEXT STORY