ਬਠਿੰਡਾ (ਸੁਖਵਿੰਦਰ) : 2 ਵਿਅਕਤੀਆਂ ਨੂੰ ਕੈਨੇਡਾ ਭੇਜਣ ਦੇ ਨਾਂ 'ਤੇ 19.64 ਲੱਖ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ਖਿਲਾਫ਼ ਸਿਵਲ ਲਾਈਨ ਪੁਲਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਹਰਮਨਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਸੀਗੋ ਅਤੇ ਹਰਮਨਪ੍ਰੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਤਲਵੰਡੀ ਆਕਲੀਆਂ ਜ਼ਿਲ੍ਹਾ ਮਾਨਸਾ ਵਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਦੋਹਾਂ ਵਲੋਂ 11.10.22 ਨੂੰ ਸਟੱਡੀ ਵੀਜ਼ਾ ਲਗਵਾਉਣ ਲਈ ਮੁਲਜ਼ਮ ਮੁਕਲ ਕੁਮਾਰ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਨੂੰ 19.64 ਲੱਖ ਰੁਪਏ ਅਤੇ ਪਾਸਪੋਰਟ ਦਿੱਤੇ ਸਨ।
ਇਸ ਤੋਂ ਬਾਅਦ ਉਕਤ ਮੁਲਜ਼ਮ ਵਲੋਂ ਉਨ੍ਹਾਂ ਦੋਹਾਂ ਦਾ ਵੀਜ਼ਾ ਨਹੀ ਲਗਵਾਇਆ ਅਤੇ ਨਾ ਹੀ ਉਨ੍ਹਾਂ ਦਾ ਪੈਸੇ ਵਾਪਸ ਕੀਤੇ। ਜਦੋਂ ਉਨ੍ਹਾਂ ਵਲੋਂ ਮੁਲਜ਼ਮ ਨੂੰ ਪਾਸਪੋਰਟ ਅਤੇ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਸ ਵਲੋਂ ਟਾਲ-ਮਟੋਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਨ੍ਹਾਂ ਦੇ ਪੈਸੇ ਵਾਪਸ ਨਹੀ ਕੀਤੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਮੁਲਜ਼ਮ ਵਲੋਂ ਉਨ੍ਹਾਂ ਨਾਲ ਠੱਗੀ ਮਾਰੀ ਗਈ ਹੈ। ਪੁਲਸ ਵਲੋਂ ਸ਼ਿਕਾਇਤ ਦੇ ਆਧਾਰ 'ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਕ ਵਾਰ ਫਿਰ ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਹੋ ਗਈ ਵੱਡੀ ਵਾਰਦਾਤ
NEXT STORY