ਮੋਹਾਲੀ (ਜੱਸੀ) : ਥਾਣਾ ਸੋਹਾਣਾ ਦੀ ਪੁਲਸ ਨੇ 17 ਸਾਲ ਦੀ ਇਕ ਨਾਬਾਲਗ ਨੂੰ ਵਰਗਲਾ ਕੇ ਲੈ ਜਾਣ ਵਾਲੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨੌਜਵਾਨ ਦੀ ਪਛਾਣ ਦੇਵੇਂਦਰ ਕੁਮਾਰ ਵਜੋਂ ਹੋਈ ਹੈ। ਇਸ ਸਬੰਧੀ ਕੁੜੀ ਦੀ ਮਾਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਹਾਊਸਫੈੱਡ ਸੁਸਾਇਟੀ 'ਚ ਸਫ਼ਾਈ ਦਾ ਕੰਮ ਕਰਦੀ ਹੈ। ਉਸ ਦੀ ਵੱਡੀ ਧੀ (17) ਸਾਲ ਦੀ ਹੈ। ਰੋਜ਼ਾਨਾ ਦੀ ਤਰ੍ਹਾਂ ਕੋਠੀਆਂ ’ਚ ਸਾਫ਼-ਸਫ਼ਾਈ ਦਾ ਕੰਮ ਕਰਨ ਗਈ ਸੀ ਪਰ ਵਾਪਸ ਘਰ ਨਹੀਂ ਆਈ।
ਉਸ ਦੀ ਧੀ ਦਾ ਫੋਨ ਨੰਬਰ ਵੀ ਬੰਦ ਆ ਰਿਹਾ ਹੈ। ਉਸ ਵੱਲੋਂ ਆਪਣੇ ਤੌਰ ’ਤੇ ਧੀ ਦੀ ਭਾਲ ਕੀਤੀ ਪਰ ਉਸ ਦਾ ਕੋਈ ਅਤਾ ਪਤਾ ਨਾ ਲੱਗਾ। ਇਸ ਦੌਰਾਨ ਉਸ ਨੂੰ ਕਿਸੇ ਨੇ ਜਾਣਕਾਰੀ ਦਿੱਤੀ ਕਿ ਇਸੇ ਸੁਸਾਇਟੀ ’ਚ ਸਕਿਓਰਿਟੀ ਗਾਰਡ ਦੀ ਨੌਕਰੀ ਕਰਦਾ ਦੇਵੇਂਦਰ ਕੁਮਾਰ ਨਾਂ ਦਾ ਲੜਕਾ ਉਸ ਦੀ ਧੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਭਜਾ ਕੇ ਲੈ ਗਿਆ ਹੈ। ਇਸ ਸਬੰਧੀ ਸੋਹਾਣਾ ਪੁਲਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲੜਕੀ ਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਆਪਣੀ ਪਤਨੀ ਦੇ ਨਾਂ 'ਤੇ ਕਰਵਾਓ ਘਰ ਦੀ ਰਜਿਸਟਰੀ, ਲੱਖਾਂ ਦੀ ਬਚਤ ਸਮੇਤ ਹੋਣਗੇ ਕਈ ਫ਼ਾਇਦੇ
NEXT STORY