ਚੰਡੀਗੜ੍ਹ (ਸੁਸ਼ੀਲ) : ਵਿਦੇਸ਼ ਭੇਜਣ ਤੇ ਵਰਕ ਵੀਜ਼ਾ ਦੇ ਨਾਂ ’ਤੇ ਨੌਜਵਾਨਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੀਆਂ ਇਮੀਗ੍ਰੇਸ਼ਨ ਕੰਪਨੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ। ਪੁਲਸ ਨੇ 20 ਇਮੀਗ੍ਰੇਸ਼ਨ ਕੰਪਨੀਆਂ ’ਤੇ ਐੱਫ. ਆਈ. ਆਰ. ਦਰਜ ਕੀਤੀ ਹੈ, ਜਿਨ੍ਹਾਂ ’ਚ 25 ਮਾਲਕਾਂ ਤੇ ਮੁਲਾਜ਼ਮਾਂ ਨੂੰ ਮੁਲਜ਼ਮ ਬਣਾਇਆ ਹੈ।
ਜ਼ਿਆਦਾਤਰ ਇਮੀਗ੍ਰੇਸ਼ਨ ਕੰਪਨੀਆਂ ਸੈਕਟਰ 3, 17, 34, 36, 26 ਤੇ 39 ’ਚ ਚੱਲ ਰਹੀਆਂ ਸਨ। ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਫਿਲਹਾਲ ਸਾਰੇ ਮਾਮਲਿਆਂ ਦੀ ਜਾਂਚ ਜਾਰੀ ਹੈ।
ਜ਼ਮੀਨਾਂ ਦੀਆਂ ਫ਼ਰਦਾਂ ਲੈਣ ਵਾਲਿਆਂ ਲਈ ਅਹਿਮ ਖ਼ਬਰ
NEXT STORY