ਬਠਿੰਡਾ (ਸੁਖਵਿੰਦਰ) : ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮੱਖਣ ਸਿੰਘ ਵਾਸੀ ਭੁੱਚੋ ਕਲਾਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਮਨਪ੍ਰੀਤ ਸਿੰਘ ਵਾਸੀ ਹੁਸਨਰ ਅਤੇ ਜਸਪ੍ਰੀਤ ਸਿੰਘ ਵਾਸੀ ਵਿਰਕ ਕਲਾਂ ਨੇ ਉਸਦੇ ਪੁੱਤਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਆਪਣੀਆ ਗੱਲਾਂ ਵਿਚ ਫਸਾ ਲਿਆ।
ਇਸ ਤੋਂ ਬਾਅਦ ਮੁਲਜ਼ਮ ਉਸਦੇ ਪੁੱਤਰ ਲਵਦੀਪ ਸਿੰਘ ਪਾਸੋਂ ਵੀਜ਼ਾ ਲਗਵਾਉਣ ਲਈ 25,39,282 ਰੁਪਏ ਲੈ ਗਏ। ਸਮਾਂ ਬੀਤਣ ਤੋਂ ਬਾਅਦ ਨਾ ਤਾਂ ਮੁਲਜ਼ਮਾਂ ਨੇ ਉਸ ਦੇ ਪੁੱਤ ਦਾ ਵੀਜ਼ਾ ਲਗਾਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਵਲੋਂ ਸ਼ਿਕਾਇਤ ਦੇ ਆਧਾਰ 'ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਡਾ. ਰਵਜੋਤ ਮਾਮਲੇ ਬਾਰੇ ਅਮਨ ਅਰੋੜਾ ਦਾ ਮਜੀਠੀਆ 'ਤੇ ਪਲਟਵਾਰ, ਜਾਣੋ ਕੀ ਬੋਲੇ (ਵੀਡੀਓ)
NEXT STORY