ਬਠਿੰਡਾ (ਸੁਖਵਿੰਦਰ) : ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਸਿਵਲ ਲਾਈਨ ਪੁਲਸ ਵਲੋਂ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆ ਇੰਸ. ਹਰਜੋਤ ਸਿੰਘ ਨੇ ਦੱਸਿਆ ਕਿ ਬੇਅੰਤ ਨਗਰ ਵਿਖੇ ਮੁਲਜ਼ਮ ਜਤਿੰਦਰਦਾਸ ਅਤੇ ਸੰਨੀ ਵਾਸੀ ਬੇਅੰਤ ਨਗਰ ਵਲੋਂ ਨਸ਼ਾ ਕੀਤਾ ਹੋਇਆ ਸੀ।
ਸੂਚਨਾ ਮਿਲਣ 'ਤੇ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚੇ ਅਤੇ ਦੋਹਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਪੁਲਸ ਵਲੋਂ ਉਕਤ ਦੋਹਾਂ ਨੂੰ ਨਸ਼ਾ ਛੁਡਾਊ ਕੇਂਦਰ ਵਿਖੇ ਦਾਖ਼ਲ ਕਰਵਾਇਆ ਗਿਆ।
ਫਾਜ਼ਿਲਕਾ ਪੁਲਸ ਵੱਲੋਂ 2 ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਢਾਹਿਆ ਗਿਆ
NEXT STORY