ਬਠਿੰਡਾ (ਸੁਖਵਿੰਦਰ) : ਸਥਾਨਕ ਕੈਨਾਲ ਕਾਲੋਨੀ ਪੁਲਸ ਨੇ ਜ਼ਮੀਨ ਦੇ ਲੈਣ-ਦੇਣ 'ਚ ਇੱਕ ਵਿਅਕਤੀ ਨਾਲ 33 ਲੱਖ ਦੀ ਠੱਗੀ ਮਾਰਨ ਵਾਲੇ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਖਰਾਜ ਕਾਲੋਨੀ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਮੁਲਜ਼ਮ ਹਰਜਿੰਦਰ ਸਿੰਘ, ਪ੍ਰਿਤਪਾਲ ਸਿੰਘ ਵਾਸੀ ਬਠਿੰਡਾ, ਹਰਦੀਪ ਸਿੰਘ ਵਾਸੀ ਗੋਨਿਆਣਾ ਮੰਡੀ ਅਤੇ ਰਾਜਪਾਲ ਸਿੰਘ ਵਾਸੀ ਜੋਈਆਂਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਜ਼ਮੀਨ ਸਬੰਧੀ ਪੈਸੇ ਦਾ ਲੈਣ-ਦੇਣ ਹੋਇਆ ਸੀ।
ਉਪਰੋਕਤ ਮੁਲਜ਼ਮਾਂ ਨੇ ਇਸ ਮਾਮਲੇ ਵਿਚ ਉਸ ਨਾਲ 33 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਲੀ ਹਾਲਤ ਤੋਂ ਪ੍ਰੇਸ਼ਾਨ ਕਿਸਾਨ ਨੇ ਪੀਤੀ ਸਪਰੇਅ, ਮੌਤ
NEXT STORY