ਫਿਰੋਜ਼ਪੁਰ (ਪਰਮਜੀਤ ਸੋਢੀ) : ਦਾਜ ਦੇ ਲੋਭੀਆਂ ਨੇ ਇਕ ਵਾਰ ਫਿਰ ਵਿਆਹੁਤਾ ਨੂੰ ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਕੁੱਟਮਾਰ ਕਰਕੇ ਘਰੋਂ ਬਾਹਰ ਕੱਢ ਦਿੱਤਾ। ਪੀੜਤਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਪਤੀ, ਸੱਸ ਅਤੇ ਦਿਓਰ ਸਮੇਤ ਤਿੰਨ ਲੋਕਾਂ ਖ਼ਿਲਾਫ਼ ਦਾਜ ਅਤੇ ਕੁੱਟਮਾਰ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਵੂਮੈਨ ਸੈੱਲ ਫਿਰੋਜ਼ਪੁਰ ਦੇ ਏ. ਐੱਸ. ਆਈ. ਪ੍ਰੇਮ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨੋਜ ਕੁਮਾਰ ਪੁੱਤਰ ਰਾਮ ਕ੍ਰਿਸ਼ਨ ਵਾਸੀ ਫਿਰੋਜ਼ਪੁਰ ਛਾਉਣੀ ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਸ ਦੀ ਧੀ ਮਾਨਸੀ ਦਾ ਵਿਆਹ ਆਸ਼ੀਸ਼ ਗੁਪਤਾ ਪੁੱਤਰ ਸਵ. ਰਵਿੰਦਰ ਕੁਮਾਰ ਗੁਪਤਾ ਵਾਸੀ ਦਿੱਲੀ ਨਾਲ ਹੋਇਆ ਸੀ।
ਮਨੋਜ ਕੁਮਾਰ ਨੇ ਦੱਸਿਆ ਕਿ ਉਸ ਨੇ ਆਪਣੀ ਧੀ ਦੇ ਵਿਆਹ ਸਮੇਂ ਆਪਣੀ ਹੈਸੀਅਤ ਤੋਂ ਵੱਧ ਦਾਜ ਦਿੱਤਾ ਸੀ ਪਰ ਵਿਆਹ ਤੋਂ ਬਾਅਦ ਵੀ ਆਸ਼ੀਸ਼ ਗੁਪਤਾ, ਉਸ ਦਾ ਭਰਾ ਮਨਮੋਹਨ ਗੁਪਤਾ ਅਤੇ ਮਾਤਾ ਸੁਧਾ ਇਸ ਦਾਜ ਤੋਂ ਖੁਸ਼ ਨਹੀਂ ਸਨ ਅਤੇ ਉਹ ਲਗਾਤਾਰ ਮਾਨਸੀ ਨੂੰ ਹੋਰ ਦਾਜ ਲਿਆਉਣ ਲਈ ਪਰੇਸ਼ਾਨ ਕਰਦੇ ਸਨ।
ਜਦੋਂ ਮਾਨਸੀ ਨੇ ਦਾਜ ਲਿਆਉਣ ਤੋਂ ਇਨਕਾਰ ਕੀਤਾ ਤਾਂ ਉਕਤ ਸਾਰੇ ਲੋਕਾਂ ਨੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਇਸ ਘਟਨਾ ਤੋਂ ਬਾਅਦ ਮਾਨਸੀ ਨੇ ਆਪਣੇ ਪੇਕੇ ਪਰਿਵਾਰ ਨੂੰ ਸਾਰੀ ਗੱਲ ਦੱਸੀ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਪ੍ਰੇਮ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਮਾਨਸੀ ਦੇ ਪਤੀ, ਉਸ ਦੇ ਭਰਾ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ: ਪੈਟਰੋਲ ਪੰਪ ਦੇ ਮੈਨੇਜਰ ਨੇ ਕੀਤੀ ਖੁਦਕੁਸ਼ੀ, ਚਿੱਠੀ 'ਚ ਕੀਤੇ ਵੱਡੇ ਖੁਲਾਸਾ
NEXT STORY