ਫਿਰੋਜ਼ਪੁਰ (ਪਰਮਜੀਤ ਸੋਢੀ) : ਮਮਦੋਟ ਦੇ ਨਜ਼ਦੀਕੀ ਪਿੰਡ ਲਖਵੀਰ ਕੇ ਉਤਾੜ ਵਿਖੇ ਇਕ ਵਿਅਕਤੀ ’ਤੇ ਹਥਿਆਰਾਂ ਨਾਲ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ 'ਚ ਥਾਣਾ ਮਮਦੋਟ ਦੀ ਪੁਲਸ ਨੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਅਰਸ਼ਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਲਖਮੀਰ ਕੇ ਉਤਾੜ ਨੇ ਦੱਸਿਆ ਕਿ ਮਿਤੀ 21 ਜੁਲਾਈ 2025 ਨੂੰ ਕਰੀਬ 7.55 ਵਜੇ ਉਹ ਆਪਣੇ ਘਰ ਸੁੱਤਾ ਪਿਆ ਸੀ ਤਾਂ ਸੁਖਵਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਨੇ ਉਸ ਦੇ ਘਰ ਦਾ ਦਰਵਾਜ਼ਾ ਧੱਕਾ ਮਾਰ ਕੇ ਖੋਲ੍ਹ ਲਿਆ।
ਉਸ ਨੇ ਕਾਪਾ ਉਸ ਦੇ ਸਿਰ ਦੇ ਖੱਬੇ ਪਾਸੇ ਮਾਰਿਆ ਅਤੇ ਬਾਅਦ 'ਚ ਬਾਕੀ ਦੋਸ਼ੀਅਨ ਪਰਮਜੀਤ ਕੌਰ ਪਤਨੀ ਸੁਖਵਿੰਦਰ ਸਿੰਘ, ਸੁਰਜੀਤ ਸਿੰਘ ਪੁੱਤਰ ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ, ਗੁਰਮੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀਅਨ ਲਖਮੀਰ ਕੇ ਉਤਾੜ ਵੀ ਮੌਕੇ ’ਤੇ ਆ ਗਏ।
ਉਨ੍ਹਾਂ ਨੇ ਹਮਮਸ਼ਵਰਾ ਹੋ ਕੇ ਉਸ ਦੇ ਸੱਟਾਂ ਮਾਰੀਆਂ। ਵਜ਼ਾ ਰੰਜ਼ਿਸ਼ ਇਹ ਹੈ ਕਿ ਕੁੱਝ ਦਿਨ ਪਹਿਲਾਂ ਮਿਤੀ 18 ਜੁਲਾਈ 2025 ਨੂੰ ਉਸ ਦੀ ਦੁਕਾਨ ’ਤੇ ਸੌਦਾ ਲੈਣ ਗਿਆ ਸੀ, ਜਿੱਥੇ ਸੁਖਵਿੰਦਰ ਸਿੰਘ ਨਾਲ ਲੜਾਈ-ਝਗੜਾ ਹੋਇਆ ਸੀ। ਇਸੇ ਝਗੜੇ ਦੇ ਚੱਲਦਿਆਂ ਉਕਤ ਦੋਸ਼ੀਅਨ ਨੇ ਉਸ ਦੇ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗਹਿਣਾ ਰਾਮ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਬਠਿੰਡਾ ਦੀਆਂ 3 ਭੈਣਾਂ ਨੇ ਕਾਇਮ ਕੀਤੀ ਮਿਸਾਲ, ਪਾਸ ਕੀਤੀ UGC-NET ਦੀ ਪ੍ਰੀਖਿਆ
NEXT STORY