ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਕਰਮੂਵਾਲਾ ਵਿਖੇ ਇੱਕ ਘਰ ਵਿੱਚ ਦਾਖ਼ਲ ਹੋ ਕੇ ਹਥਿਆਰਾਂ ਨਾਲ ਮਾਰਕੁੱਟ ਕਰਨ ਦੇ ਦੋਸ਼ ਵਿੱਚ ਥਾਣਾ ਘੱਲ ਖੁਰਦ ਦੀ ਪੁਲਸ ਨੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਘੱਲ ਖੁਰਦ ਦੇ ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਨੇ ਪੁਲਸ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ਅਤੇ ਬਿਆਨਾਂ ਵਿੱਚ ਦੋਸ਼ ਲਗਾਇਆ ਹੈ ਕਿ ਬੀਤੀ ਰਾਤ ਕਰੀਬ 9.30 ਵਜੇ ਦੋਸ਼ੀ ਰਸਾਲ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਗੁਰਮੰਗਤ ਸਿੰਘ ਅਤੇ ਜਸਪਾਲ ਸਿੰਘ ਉਸਦੇ ਘਰ ਵਿੱਚ ਦਾਖਲ ਹੋ ਗਏ ਅਤੇ ਦੋਸ਼ੀਆਂ ਨੇ ਸ਼ਿਕਾਇਤਕਰਤਾ ਨੂੰ ਕੁੱਟਮਾਰ ਕਰਦੇ ਜ਼ਖਮੀ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਦੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
PUNJAB : ਹੜ੍ਹਾਂ 'ਚ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਵੱਡਾ ਐਲਾਨ, ਮਿਲੇਗੀ ਨੌਕਰੀ (ਵੀਡੀਓ)
NEXT STORY