ਫਿਰੋਜ਼ਪੁਰ (ਆਨੰਦ) : ਫਿਰੋਜ਼ਪੁਰ ਵਿਖੇ ਇਕ ਔਰਤ ਦੇ ਘਰ ’ਚ ਦਾਖ਼ਲ ਹੋ ਕੇ ਉਸ ਦੇ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ’ਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ 5 ਲੋਕਾਂ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸਿਮਰਨ ਕੌਰ ਪਤਨੀ ਪਰਮਜੀਤ ਸਿੰਘ ਵਾਸੀ ਅਲੀ ਕੇ ਨੇ ਦੱਸਿਆ ਕਿ ਮਿਤੀ 8 ਸਤੰਬਰ 2025 ਨੂੰ ਕਰੀਬ 11 ਵਜੇ ਰਾਤ ਉਹ ਆਪਣੇ ਬੱਚਿਆਂ ਨਾਲ ਘਰ ’ਚ ਸੁੱਤੀ ਪਈ ਸੀ ਤਾ ਬਾਹਰੋਂ ਗਲੀ ਵਿਚੋਂ ਕਿਸੇ ਨੇ ਘਰ ਦਾ ਬੂਹਾ ਖੜਕਾਇਆ।
ਜਦੋਂ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਦੋਸ਼ੀਅਨ ਬਿੰਦਰ ਕੌਰ ਪਤਨੀ ਸੁਰਜੀਤ ਸਿੰਘ ਉਰਫ਼ ਕੀੜਾ, ਮੁਖਤਿਆਰ ਸਿੰਘ ਪੁੱਤਰ ਬਖਤਾਵਰ ਸਿੰਘ, ਸੋਨੂੰ ਪੁੱਤਰ ਗੁਰਨਾਮ ਸਿੰਘ, ਸੋਨੂੰ ਪੁੱਤਰ ਸੁੱਖਾ ਅਤੇ ਦੋ ਅਣਪਛਾਤੇ ਵਿਅਕਤੀਆਂ ਨੇ ਆਪੋ ਆਪਣੇ ਹਥਿਆਰਾਂ ਨਾਲ ਉਸ ਦੇ ਘਰ ਵਿਚ ਵੜ ਕੇ ਉਸ ਦੇ ਸੱਟਾਂ ਮਾਰੀਆਂ ਤੇ ਉਸ ਨਾਲ ਧੱਕਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਦੇ ਕੱਪੜੇ ਵੀ ਪਾੜ ਦਿੱਤੇ। ਵਜਾ ਰੰਜ਼ਿਸ਼ ਇਹ ਹੈ ਕਿ ਬਿੰਦਰ ਕੌਰ ਦਾ ਘਰਵਾਲਾ ਸੁਰਜੀਤ ਸਿੰਘ ਉਸ ਦੇ ਘਰ ਆਉਂਦਾ ਸੀ। ਇਸੇ ਰੰਜ਼ਿਸ਼ ਕਰਕੇ ਉਸ ਦੇ ਸੱਟਾਂ ਮਾਰੀਆਂ। ਸਿਮਰਨ ਕੌਰ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਰਵਨੀਤ ਬਿੱਟੂ ਦਾ ਵੱਡਾ ਬਿਆਨ, PM ਮੋਦੀ ਨੂੰ ਪੰਜਾਬ ਤੋਂ ਦੂਰ ਰੱਖਣ ਦੀ ਕੀਤੀ ਜਾ ਰਹੀ ਕੋਸ਼ਿਸ਼
NEXT STORY