ਫਿਰੋਜ਼ਪੁਰ (ਖੁੱਲਰ) : ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਹੀ ਡੀਏਵੀ ਕਾਲਜ ਫਿਰੋਜ਼ਪੁਰ ਕੈਂਟ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮਨੋਹਰ ਲਾਲ ਪੁੱਤਰ ਸ਼ਫੀ ਵਾਸੀ ਫਿਰੋਜ਼ਪੁਰ ਕੈਂਟ, ਜੋ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਜੋ ਹੁਣ ਵੀ ਆਪਣੇ ਘਰ ਦੇ ਸਾਹਮਣੇ ਸ਼ਰਾਬ ਦੀ ਕੈਨੀ ਰੱਖ ਕੇ ਨਾਜਾਇਜ਼ ਸ਼ਰਾਬ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ।
ਜੇਕਰ ਹੁਣੇ ਹੀ ਉਸ ’ਤੇ ਛਾਪੇਮਾਰੀ ਕੀਤੀ ਜਾਵੇ ਤਾ ਉਸ ਪਾਸੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ’ਤੇ ਛਾਪੇਮਾਰੀ ਕੀਤੀ ਤਾਂ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਮੌਕੇ ’ਤੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਤਰਨਤਾਰਨ 'ਚ 'ਪਹਿਲੇ ਤੋੜ ਦੀ ਲਾਲ ਪਰੀ' ਦਾ ਸਿਲਸਿਲਾ ਜਾਰੀ, ਕਿਸੇ ਵੇਲੇ ਵੀ ਹੋ ਸਕਦੈ ਲੋਕਾਂ ਦਾ ਜਾਨੀ ਨੁਕਸਾਨ
NEXT STORY