ਫਿਰੋਜ਼ਪੁਰ (ਆਨੰਦ) : ਮਮਦੋਟ ਵਿਖੇ ਦਿਓਰ ਵੱਲੋਂ ਭਰਜਾਈ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ 'ਚ ਥਾਣਾ ਮਮਦੋਟ ਪੁਲਸ ਨੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਔਰਤ ਨੇ ਦੱਸਿਆ ਕਿ ਉਸ ਦੇ ਦਿਓਰ ਬਲਵਿੰਦਰ ਸਿੰਘ ਨੇ ਉਸ ਨਾਲ ਮਿਤੀ 2 ਅਕਤੂਬਰ 2025 ਨੂੰ ਜਬਰ-ਜ਼ਿਨਾਹ ਕੀਤਾ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗਹਿਣਾ ਰਾਮ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਮਾਲੇਰਕੋਟਲਾ ਵਿਧਾਇਕ ਨੇ 72 ਕਰੋੜ ਰੁਪਏ ਦੇ ਬਿਜਲੀ ਸੁਧਾਰ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
NEXT STORY