ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਕੁੱਲਗੜ੍ਹੀ ਦੇ ਅਧੀਨ ਆਉਂਦੇ ਪਿੰਡ ਨਵਾਂ ਪੁਰਬਾ ਵਿਖੇ ਇਕ ਨੌਜਵਾਨ ਨੂੰ ਕੈਨੇਡਾ ਵਿਚ ਪੀ. ਆਰ. ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ 29 ਲੱਖ ਰੁਪਏ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਕੁੱਲਗੜ੍ਹੀ ਪੁਲਸ ਨੇ ਦੋ ਔਰਤਾਂ ਸਮੇਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਨਿਸ਼ਾਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਨਵਾਂ, ਜ਼ਿਲ੍ਹਾ ਫਿਰੋਜ਼ਪੁਰ ਨੇ ਉਸ ਨੂੰ ਸੁਖਜੀਤ ਕੌਰ ਪਤਨੀ ਸਵਰਨ ਸਿੰਘ ਨਾਲ ਵਿਦੇਸ਼ ਕੈਨੇਡਾ ਭੇਜ ਕੇ ਪੀ. ਆਰ. ਸਬੰਧੀ ਗੱਲਬਾਤ ਕੀਤੀ ਅਤੇ ਉਸ ਸਬੰਧੀ ਨਿਸ਼ਾਨ ਸਿੰਘ ਪਾਸੋਂ ਕਰੀਬ 29 ਲੱਖ ਰੁਪਏ ਖਾਤਿਆਂ ਰਾਹੀਂ ਲਏ ਹਨ।
ਨਿਸ਼ਾਨ ਸਿੰਘ ਨੇ ਦੱਸਿਆ ਕਿ ਸਵਰਨ ਸਿੰਘ ਪੁੱਤਰ ਅਜੈਬ ਸਿੰਘ, ਸੁਖਜੀਤ ਕੌਰ ਪਤਨੀ ਸਵਰਨ ਸਿੰਘ ਅਤੇ ਤਾਨੀਆ ਸੰਧੂ ਪੁੱਤਰੀ ਸਵਰਨ ਸਿੰਘ ਵਾਸੀਅਨ ਨਵਾਂ ਪੁਰਬਾ ਨੇ ਉਸ ਨੂੰ ਕੈਨੇਡਾ ਵਿਚ ਪੀ. ਆਰ. ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਲੁਧਿਆਣਾ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰਡੈਂਟ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
NEXT STORY