ਜ਼ੀਰਾ (ਰਾਜੇਸ਼ ਢੰਡ) : ਮੱਖੂ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਵਿਚ ਥਾਣਾ ਮਖੂ ਪੁਲਸ ਨੇ 4 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਰਹਿੰਦ/ਖੂੰਹਦ ਨੂੰ ਦਾਇਆ ਸਿੰਘ ਪੁੱਤਰ ਲੱਖਾ ਸਿੰਘ, ਪਿਆਰਾ ਸਿੰਘ ਪੁੱਤਰ ਲੱਖਾ ਸਿੰਘ ਵਾਸੀਅਨ ਸਿਲੇਵਿੰਡ ਮਖੂ, ਰੁਪਿੰਦਰ ਕੌਰ ਪੁੱਤਰੀ ਕੁਲਦੀਪ ਸਿੰਘ ਅਤੇ ਰਾਜਵਿੰਦਰ ਕੌਰ ਪਤਨੀ ਸੁਰਜੀਤ ਸਿੰਘ ਵਾਸੀਅਨ ਸਿਲੇਵਿੰਡ ਮਖੂ ਵੱਲੋਂ ਅੱਗ ਲਗਾਈ ਗਈ ਹੈ।
ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ 'ਚ 11 ਸਾਲ ਦਾ ਬੱਚਾ ਰਾਤੋਂ-ਰਾਤ ਬਣ ਗਿਆ ਕਰੋੜਪਤੀ
NEXT STORY