ਫਿਰੋਜ਼ਪੁਰ (ਪਰਮਜੀਤ ਸੋਢੀ) : ਮੱਲਾਂਵਾਲਾ ਵਿਖੇ ਵੱਖ-ਵੱਖ ਥਾਵਾਂ ’ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 6 ਕਿਸਾਨਾਂ ਖ਼ਿਲਾਫ਼ ਥਾਣਾ ਮੱਲਾਂਵਾਲਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਤਿੰਦਰ ਪਾਲ ਸੰਘ ਅਤੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਰਵਿੰਦਰ ਕਲਸਟਰ ਅਫ਼ਸਰ ਅਤੇ ਜੋਗਿੰਦਰ ਸਿੰਘ ਕਲਸਟਰ ਅਫ਼ਸਰ ਨੇ ਦੱਸਿਆ ਕਿ ਕਿਸਾਨ ਹਰਦੇਵ ਸਿੰਘ ਪੁੱਤਰ ਚਰਨ ਸਿੰਘ ਵਾਸੀ ਲੋਹੁਕੇ ਖੁਰਦ, ਕੇਵਲ ਸਿੰਘ ਪੁੱਤਰ ਹਰਨਾਮ ਸਿੰਘ ਵਾਸਲ ਜੋੜਾ, ਮਨਜੀਤ ਕੌਰ ਪਤਨੀ ਬਲਵੀਰ ਸਿੰਘ ਵਾਸੀ ਹਾਮਦ ਵਾਲਾ ਉਤਾੜ, ਮਨਜੀਤ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀਅਨ ਹਾਮਦ ਵਾਲਾ ਉਤਾੜ ਅਤੇ ਦਵਿੰਦਰ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਵਲਟੋਹਾ ਨੇ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੈ।
ਜਾਂਚਕਰਤਾ ਨੇ ਦੱਸਿਆ ਕਿ ਪੁਲਸ ਨੇ ਉਕਤ ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਕਿੱਥੋਂ ਆ ਗਏ ਇੰਨੇ ਕੁੱਤੇ, 20-25 ਦੇ ਕਰੀਬ ਝੁੰਡ ਬਣਾ ਕੇ ਮੁਹੱਲੇ 'ਚ ਰਹੇ ਘੁੰਮ, ਲੋਕ ਪਰੇਸ਼ਾਨ
NEXT STORY