ਫਿਰੋਜ਼ਪੁਰ (ਆਨੰਦ) : ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਅਲੀ ਕੇ ਵਿਖੇ ਇਕ ਵਿਅਕਤੀ ਦੇ ਘਰ ਦੇ ਬਾਹਰ ਹਵਾਈ ਫਾਇਰ ਕਰਨ ਦੇ ਦੋਸ਼ 'ਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ 2 ਬਾਏ ਨੇਮ ਵਿਅਕਤੀਆਂ ਅਤੇ 8-9 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੰਦੀਪ ਸਿੰਘ ਪੁੱਤਰ ਬਹਾਲ ਸਿੰਘ ਵਾਸੀ ਅਲੀ ਕੇ ਨੇ ਦੱਸਿਆ ਕਿ ਮਿਤੀ 1 ਨਵੰਬਰ 2025 ਨੂੰ ਉਹ ਆਪਣੇ ਘਰ ਰੋਟੀ ਪਾਣੀ ਖਾ ਕੇ ਆਪਣੇ ਕਮਰੇ ਵਿਚ ਪਿਆ ਸੀ।
ਬਾਹਰ ਦੋਸ਼ੀਅਨ ਅੰਗਰੇਜ਼ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਅਲੀ ਕੇ, ਜਸਵਿੰਦਰ ਸਿੰਘ ਪੁੱਤਰ ਚਿਮਨ ਸਿੰਘ ਵਾਸੀ ਨਾਗਰ ਵਾਲੇ ਝੁੱਗੇ ਅਤੇ 8-9 ਅਣਪਛਾਤੇ ਵਿਅਕਤੀਆਂ ਨੇ ਉਸ ਦਾ ਬੂਹਾ ਖੜਕਾਇਆ ਅਤੇ ਜਦੋਂ ਉਹ ਬਾਹਰ ਆਇਆ ਤਾਂ ਹਵਾਈ ਫਾਇਰ ਕੀਤੇ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਐਲਾਨੀ ਛੁੱਟੀ, ਸਕੂਲ ਕਾਲਜ, ਰਹਿਣਗੇ ਬੰਦ
NEXT STORY