ਜ਼ੀਰਕਪੁਰ (ਧੀਮਾਨ) : ਜ਼ੀਰਕਪੁਰ ਪੁਲਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕੀਤਾ, ਜੋ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ। ਕਾਬੂ ਕੀਤੇ ਨੌਜਵਾਨ ਦੀ ਪਛਾਣ ਗੁਰਜੰਟ ਸਿੰਘ ਵਾਸੀ ਭਬਾਤ ਜ਼ੀਰਕਪੁਰ ਵਜੋਂ ਹੋਈ ਹੈ। ਪੁਲਸ ਵੱਲੋਂ ਉਸ ਦਾ ਡੋਪ ਟੈਸਟ ਕਰਵਾਇਆ ਗਿਆ, ਜੋ ਪਾਜ਼ੇਟਿਵ ਆਉਣ ’ਤੇ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਸ ਪਾਰਟੀ ਭਬਾਤ ਸਥਿਤ ਖੇਡ ਸਟੇਡੀਅਮ ਨੇੜੇ ਗਸ਼ਤ ਕਰ ਰਹੀ ਸੀ।
ਇਸ ਦੌਰਾਨ ਸੂਚਨਾ ਮਿਲੀ ਕਿ ਗੁਰਜੰਟ ਸਿੰਘ ਨਸ਼ੇ ਦਾ ਆਦੀ ਹੈ ਤੇ ਪਿੰਡ ਦੇ ਸ਼ਮਸ਼ਾਨਘਾਟ ਕੋਲ ਨਸ਼ਾ ਕਰਦਾ ਹੈ। ਸੂਚਨਾ ਦੇ ਆਧਾਰ ’ਤੇ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਪਰ ਉਸ ਕੋਲੋਂ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ। ਪੁਲਸ ਵੱਲੋਂ ਉਕਤ ਨੌਜਵਾਨ ਨੂੰ ਡੋਪ ਟੈਸਟ ਲਈ ਸਿਵਲ ਹਸਪਤਾਲ ਫ਼ੇਜ਼-6 ਮੋਹਾਲੀ ਲਿਜਾਇਆ ਗਿਆ, ਜਿੱਥੇ ਉਸ ਦਾ ਡੋਪ ਟੈਸਟ ਪਾਜ਼ੇਟਿਵ ਪਾਏ ਗਏ। ਇਸ ਆਧਾਰ ’ਤੇ ਪੁਲਸ ਵੱਲੋਂ ਉਸ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਗਿਆ ਹੈ।
ਪੰਜਾਬ ਪੁਲਸ ਦਾ ਐਕਸ਼ਨ! ਸ਼ਾਮ 6 ਤੋਂ ਰਾਤ 9 ਵਜੇ ਤਕ...
NEXT STORY