ਡੇਰਾਬੱਸੀ (ਵਿਕਰਮਜੀਤ) : ਡੇਰਾਬੱਸੀ ਪੁਲਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੌਕੇ ਤੋਂ ਨਾਜਾਇਜ਼ ਮਾਈਨਿੰਗ ’ਚ ਵਰਤਿਆ ਗਿਆ ਇਕ ਟਰੈਕਟਰ-ਟਰਾਲੀ ਕਬਜ਼ੇ ’ਚ ਲੈ ਲਿਆ ਹੈ। ਛਾਪੇਮਾਰੀ ਦੌਰਾਨ ਟਰੈਕਟਰ-ਚਾਲਕ ਮੌਕੇ ਤੋਂ ਫ਼ਰਾਰ ਹੋਣ ’ਚ ਕਾਮਯਾਬ ਹੋ ਗਿਆ। ਥਾਣਾ ਮੁਖੀ ਸੁਮਿਤ ਮੋਰ ਅਨੁਸਾਰ ਫ਼ਰਾਰ ਹੋਏ ਮੁਲਜ਼ਮ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਘੱਗਰ ਦਰਿਆ ਦੀ ਸੰਭਾਲ ਤੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਉਨ੍ਹਾਂ ਦੱਸਿਆ ਕਿ ਜਦੋਂ ਦੇਰ ਰਾਤ ਪੁਲਸ ਨੇ ਪਿੰਡ ਕਕਰਾਲੀ ਨੇੜੇ ਪੈਂਦੇ ਘੱਗਰ ਦਰਿਆ ’ਚ ਰੇਡ ਕੀਤੀ ਤਾਂ ਉਸ ਸਮੇਂ ਟਰੈਕਟਰ-ਟਰਾਲੀਆਂ ਰਾਹੀਂ ਨਾਜਾਇਜ਼ ਤਰੀਕੇ ਨਾਲ ਮਾਈਨਿੰਗ ਕੀਤੀ ਜਾ ਰਹੀ ਸੀ। ਜਦੋਂ ਪੁਲਸ ਨੇ ਟਰੈਕਟਰ-ਟਰਾਲੀ ਚਾਲਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਟਰੈਕਟਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ।
ਸਰਬਜੀਤ ਕੌਰ ਨਿਕਾਹ ਮਾਮਲੇ ‘ਚ ਮੰਤਰੀ ਬਲਬੀਰ ਸਿੰਘ ਨੇ SGPC 'ਤੇ ਚੁੱਕੇ ਵੱਡੇ ਸਵਾਲ
NEXT STORY