ਬਠਿੰਡਾ (ਸੁਖਵਿੰਦਰ) : ਥਰਮਲ ਪੁਲਸ ਵੱਲੋਂ ਪਲਾਟ ’ਤੇ ਕਬਜ਼ਾ ਕਰ ਕੇ ਪਲਾਟ ਨੂੰ ਵੇਚਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਜਸਵੰਤ ਰਾਏ ਵਾਸੀ ਗਨੇਸ਼ਾ ਬਸਤੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੁਲਜਮ ਸਤਨਾਮ ਸਿੰਘ ਅਤੇ ਭੁਪਿੰਦਰ ਸਿੰਘ ਵਾਸੀ ਕੋਠੇ ਅਮਰਪੁਰਾ ਨੇ ਜਾਅਲੀ ਰਜਿਸਟਰੀ ਬਣਾਕੇ ਪਲਾਟ ’ਤੇ ਕਬਜ਼ਾ ਕਰਨ ਅਤੇ ਵੇਚਣ ਦੀ ਕੋਸ਼ਿਸ਼ ਕੀਤੀ।
ਪੁਲਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਡੇਂਗੂ ਪਾਜ਼ੇਟਿਵ ਕੇਸਾਂ ਵਾਲੇ ਇਲਾਕਿਆਂ ’ਚ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਸਰਗਰਮ
NEXT STORY