ਜਲਾਲਾਬਾਦ (ਬਜਾਜ) : ਥਾਣਾ ਵੈਰੋਕੇ ਦੀ ਪੁਲਸ ਵੱਲੋਂ ਪਿੰਡ ਰੱਤਾ ਥੇੜ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 3 ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ. ਐੱਸ. ਆਈ. ਸੁਰੇਸ਼ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਰੱਤਾ ਖੇੜਾ ਵਲੋਂ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਮਿਤੀ 18-08-2025 ਨੂੰ ਸਵੇਰੇ ਕਰੀਬ 8 ਵਜੇ ਉਹ ਆਪਣੇ ਬੱਚਿਆਂ ਨੂੰ ਮੰਡੀ ਲੱਖੇ ਵਾਲੀ ਸਕੂਲ ਛੱਡ ਕੇ ਆਪਣੇ ਘਰ ਨੂੰ ਮੁੜਨ ਲੱਗਾ ਤਾਂ ਭਗਵਾਨ ਸਿੰਘ ਪੁੱਤਰ ਮੇਹਰ ਸਿੰਘ, ਜਸਕਰਨ ਸਿੰਘ ਪੁੱਤਰ ਭਗਵਾਨ ਸਿੰਘ ਅਤੇ ਬਲਜਿੰਦਰ ਸਿੰਘ ਉਰਫ਼ ਮਾਣਾ ਪੁੱਤਰ ਭਗਵਾਨ ਸਿੰਘ ਵਾਸੀਆਨ ਰੱਤਾ ਖੇੜਾ ਨੇ ਇਕੱਠੇ ਹੋ ਕੇ ਉਸਦੀ ਕੁੱਟਮਾਰ ਕੀਤੀ ਗਈ।
ਉਸਨੂੰ ਸੱਟਾਂ ਗੰਭੀਰ ਲੱਗਣ 'ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ, ਜਿਸ ਦੀ ਐਕਸਰੇ ਰਿਪੋਰਟ ਵਿੱਚ ਸੱਟ ਆਉਣ ਤੋਂ ਬਾਅਦ ਥਾਣਾ ਵੈਰੋਕੇ ਵਿਖੇ ਮੁਦੱਈ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਭਗਵਾਨ ਸਿੰਘ, ਜਸਕਰਨ ਸਿੰਘ ਅਤੇ ਬਲਜਿੰਦਰ ਸਿੰਘ ਉਰਫ਼ ਮਾਣਾ ਸਿੰਘ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।
350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ, ਦਿੱਤਾ ਗਿਆ ਗਾਰਡ ਆਫ਼ ਆਨਰ
NEXT STORY