ਗੁਰੂਹਰਸਹਾਏ (ਸਿਕਰੀ) : ਲੱਖੋਕੇ ਬਹਿਰਾਮ ਵਿਖੇ ਕਾਰ ’ਚ ਸਵਾਰ ਹੋ ਕੇ ਵਿਆਹ ’ਤੇ ਜਾ ਰਹੇ ਇਕ ਵਿਅਕਤੀ ਅਤੇ ਉਸ ਦੇ ਪਰਿਵਾਰ ਨੂੰ ਰੋਕ ਕੇ ਕੁੱਟਮਾਰ ਕਰਨ, ਸੋਨੇ ਦੇ ਗਹਿਣੇ ਲੈ ਕੇ ਜਾਣ ਅਤੇ ਗੱਡੀ ਦੇ ਸ਼ੀਸ਼ੇ ਤੋੜੇ ਦੇ ਦੋਸ਼ ਵਿਚ ਥਾਣਾ ਲੱਖੋਕੇ ਬਹਿਰਾਮ ਪੁਲਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਸੁਖਵਿੰਦਰ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਲਖਮੀਰ ਕੇ ਉਤਾੜ ਨੇ ਦੱਸਿਆ ਕਿ ਮਿਤੀ 24 ਨਵੰਬਰ 2025 ਨੂੰ ਉਹ ਆਪਣੇ ਪਰਿਵਾਰ ਸਮੇਤ ਆਪਣੀ ਕਾਰ ’ਤੇ ਸਵਾਰ ਹੋ ਕੇ ਮੂੰਬੇ ਕੇ ਫਾਜ਼ਿਲਕਾ ਵਿਖੇ ਵਿਆਹ ’ਤੇ ਜਾ ਰਿਹਾ ਸੀ।
ਜਦ ਉਹ ਪਿੰਡ ਲੱਖੋਕੇ ਬਹਿਰਾਮ ਤੋਂ ਥੋੜ੍ਹਾ ਅੱਗੇ ਕਰੀਬ ਡੇਢ ਕਿਲੋਮੀਟਰ ਨਹਿਰ ਤੋਂ ਥੋੜ੍ਹਾ ਪਿੱਛੇ ਸੀ ਤਾਂ ਦੋਸ਼ੀਅਨ ਹਰਜਿੰਦਰ ਸਿੰਘ ਉਰਫ਼ ਰਾਜੂ ਉਰਫ਼ ਬਿੱਲਾ ਪੁੱਤਰ ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਕਰਨੈਲ ਸਿੰਘ, ਮਲਕੀਤ ਸਿੰਘ ਪੁੱਤਰ ਗੁਰਦੀਪ ਸਿੰਘ, ਰਾਜਪਾਲ ਸਿੰਘ ਉਰਫ਼ ਰਾਜੀ ਪੁੱਤਰ ਜਰਨੈਲ ਸਿੰਘ, ਪਰਵਿੰਦਰ ਸਿੰਘ ਉਰਫ਼ ਜਿੰਦੀ ਪੁੱਤਰ ਇਕਬਾਲ ਸਿੰਘ ਵਾਸੀਅਨ ਮੂੰਬੇ ਕੇ ਥਾਣਾ ਸਦਰ ਫਾਜ਼ਿਲਕਾ ਅਤੇ ਇਕ ਅਣਪਛਾਤੇ ਵਿਅਕਤੀ ਆਪਣੀ ਕਾਰ ’ਤੇ ਆਏ ਤੇ ਉਨ੍ਹਾਂ ਨੇ ਸਾਨੂੰ ਰੋਕ ਲਿਆ।
ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਅਨ ਨੇ ਸਾਡੀ ਕੁੱਟਮਾਰ ਕੀਤੀ ਤੇ ਉਨ੍ਹਾਂ ਦੇ ਪਾਇਆ ਸੋਨਾ 6 ਮੋਹਰਾ, ਇਕ ਸੋਨੇ ਦਾ ਕੜਾ, ਇਕ ਚੈਨ ਸੋਨੇ ਦੀ ਲਾਹ ਕੇ ਲੈ ਗਏ ਅਤੇ ਗੱਡੀ ਦੇ ਸ਼ੀਸ਼ੇ ਵੀ ਤੋੜ ਦਿੱਤੇ ਤੇ ਗੱਡੀ ਦਾ ਹੋਰ ਬਹੁਤ ਨੁਕਸਾਨ ਕੀਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਪੰਜਾਬ, ਦੁਕਾਨ 'ਚ ਬੈਠੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
NEXT STORY