ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੀ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਏ. ਐੱਸ. ਆਈ. ਸਤਪਾਲ ਸਿੰਘ ਦੀ ਅਗਵਾਈ ਹੇਠ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸਤਪਾਲ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੂੰ ਇੱਕ ਸੂਚਨਾ ਮਿਲੀ ਕਿ ਗੁਰਮੀਤ ਸਿੰਘ ਉਰਫ਼ ਗੇਜੂ ਨਾਮ ਦਾ ਵਿਅਕਤੀ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਸ ਕੋਲ ਹੁਣ ਵੀ ਵੇਚਣ ਲਈ ਨਾਜਾਇਜ਼ ਸ਼ਰਾਬ ਮੌਜੂਦ ਹੈ।
ਉਨ੍ਹਾਂ ਕਿਹਾ ਕਿ ਇਸ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਛਾਪੇਮਾਰੀ ਕਰਦੇ ਹੋਏ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਇਸ ਬਰਾਮਦਗੀ ਲਈ ਨਾਮਜ਼ਦ ਦੋਸ਼ੀ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਸਾਲ 2025 : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਚੁੱਕੇ ਵੱਡੇ ਕਦਮ, ਸਥਾਪਿਤ ਕੀਤਾ ਨਵਾਂ ਮੀਲ ਪੱਥਰ
NEXT STORY