ਗੁਰੂਹਰਸਹਾਏ (ਸੁਨੀਲ ਵਿੱਕੀ) : ਪਿੰਡ ਭੂਰੇ ਖੁਰਦ ਵਿੱਚ ਇੱਕ ਵਿਅਕਤੀ ਨੂੰ ਮਾਰਕੁੱਟ ਕਰਕੇ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਵਿੱਚ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ 8 ਲੋਕਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਾਦਲ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਭੂਰੇ ਖੁਰਦ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਦੋਸ਼ ਲਗਾਉਂਦੇ ਦੱਸਿਆ ਕਿ ਦੋਸ਼ੀ ਵੰਸ਼ ਪੁੱਤਰ ਹਰਜਿੰਦਰ ਸਿੰਘ, ਰਿਆਜ਼ ਸਿੰਘ ਪੁੱਤਰ ਬਲਦੇਵ ਸਿੰਘ, ਰਛਪਾਲ ਸਿੰਘ ਉਰਫ਼ ਵਿਸ਼ਾਲ ਪੁੱਤਰ ਸਵਰਨ ਸਿੰਘ, ਸੁਰਜੀਤ ਸਿੰਘ ਪੁੱਤਰ ਗੁਰਮੁਖ ਸਿੰਘ, ਦਲਜੀਤ ਸਿੰਘ ਪੁੱਤਰ ਗੁਰਮੁਖ ਸਿੰਘ, ਲਵਜੋਤ ਸਿੰਘ ਪੁੱਤਰ ਜਸਬੀਰ ਸਿੰਘ ਅਤੇ ਜਗਸੀਰ ਸਿੰਘ ਪੁੱਤਰ ਮੁਖਾ ਸਿੰਘ ਨੇ ਹਮਮਸ਼ਵਰਾ ਹੋ ਕੇ ਉਸਨੂੰ ਮਾਰਕੁੱਟ ਕਰਦਿਆਂ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ। ਪੁਲਸ ਵੱਲੋਂ ਨਾਮਜ਼ਦ ਦੋਸ਼ੀਆਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਤਿੰਨ ਦਿਨਾਂ ਦੀ ਤਿੱਖੀ ਧੁੱਪ ਨਾਲ ਬਦਲਿਆ ਮੌਸਮ ਦਾ ਮਿਜਾਜ, 23 ਜਨਵਰੀ ਨੂੰ ਭਾਰੀ ਬਾਰਿਸ਼ ਦਾ ਅਲਰਟ
NEXT STORY