ਜਲਾਲਾਬਾਦ (ਬਜਾਜ) : ਥਾਣਾ ਅਮੀਰ ਖਾਸ ਦੀ ਪੁਲਸ ਵੱਲੋਂ ਪਿੰਡ ਘਾਂਗਾ ਕਲਾਂ ਵਿਖੇ ਪੰਚਾਇਤੀ ਜ਼ਮੀਨ ਹੋਣ ਸਮੇਂ ਦੋ ਧਿਰਾਂ ਵਿਚਾਲੇ ਲੜਾਈ-ਝਗੜਾ ਹੋਣ ਦੇ ਸਬੰਧੀ 13 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਐੱਸ. ਆਈ. ਮਨਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਘਾਂਗਾ ਕਲਾਂ ਵੱਲੋਂ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ 18 ਮਈ ਨੂੰ ਪਿੰਡ ਘਾਂਗਾ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਹੋ ਰਹੀ ਸੀ, ਇਸ ਦੌਰਾਨ ਉਨ੍ਹਾਂ ਦਾ ਲੜਾਈ-ਝਗੜਾ ਹੋ ਗਿਆ, ਜਿਸ ’ਤੇ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਵੀ ਕੀਤੇ ਗਏ।
ਜ਼ਖਮੀ ਹਾਲਤ ’ਚ ਉਸ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਪੁਲਸ ਨੇ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਗੁਰਭਗਵਾਨ ਸਿੰਘ, ਸਾਰਜ ਸਿੰਘ, ਗੁਰਦੇਵ ਸਿੰਘ, ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਲਵਪ੍ਰੀਤ ਸਿੰਘ,ਦਵਿੰਦਰ ਸਿੰਘ, ਨਿਰਵੈਰ ਸਿੰਘ, ਸੰਤੋਖ ਸਿੰਘ, ਸ਼ੇਰਾ ਸਿੰਘ, ਕਾਰਜ ਸਿੰਘ ਵਾਸੀਆਨ ਘਾਂਗਾ ਕਲਾਂ ਦੇ ਵਿਰੁੱਧ ਥਾਣਾ ਅਮੀਰ ਖਾਸ ਵਿਖੇ ਕੇਸ 18 ਮਈ ਨੂੰ ਦਰਜ ਕੀਤਾ ਗਿਆ ਹੈ।
ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ ਮਾਡਿਊਲ ਬੇਨਕਾਬ
NEXT STORY