ਫਾਜ਼ਿਲਕਾ (ਨਾਗਪਾਲ) : ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਕਣਕ ਦੇ ਨਾੜ ਨੂੰ ਅੱਗ ਲਾ ਕੇ ਕਣਕ ਦੀ ਫ਼ਸਲ ਨੂੰ ਅੱਗ ਲਾਉਣ ਵਾਲੇ ਇਕ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਜੋਗਿੰਦਰ ਸਿੰਘ ਵਾਸੀ ਪਿੰਡ ਪੱਕਾ ਚਿਸਤੀ ਨੇ ਦੱਸਿਆ ਕਿ ਗੁਰਦਿਆਲ ਸਿੰਘ ਵਾਸੀ ਪਿੰਡ ਪੱਕਾ ਚਿਸਤੀ ਨੇ ਇਕ ਤਾਂ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ।
ਦੂਜਾ ਉਨ੍ਹਾਂ ਦੀ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਇਆ। ਪੁਲਸ ਨੇ ਉਕਤ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।
ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
NEXT STORY