ਫਿਰੋਜ਼ਪੁਰ (ਖੁੱਲਰ) : ਥਾਣਾ ਮੱਲਾਂਵਾਲਾ ਦੀ ਪੁਲਸ ਨੇ ਬੀਤੇ ਦਿਨ ਪਿੰਡ ਚੂਚਕ ਵਿੰਡ 'ਚ ਚੱਲੀ ਗੋਲੀ ਨਾਲ ਜ਼ਖ਼ਮੀ ਹੋਏ ਨੌਜਵਾਨ ਦੇ ਮਾਮਲੇ 'ਚ ਇਕ ਨੌਜਵਾਨ ਖ਼ਿਲਾਫ਼ ਜਾਨਲੇਵਾ ਹਮਲਾ ਕਰਨ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਦਰਸ਼ਨ ਲਾਲ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨ 'ਚ ਸ਼ਿਕਾਇਤਕਰਤਾ ਰਣਧੀਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਚੂਚਕ ਵਿੰਡ ਨੇ ਦੱਸਿਆ ਕਿ ਉਸਦਾ ਪੁੱਤਰ ਲਵਪ੍ਰੀਤ ਸਿੰਘ ਬੀਤੇ ਦਿਨ ਜਤਿੰਦਰ ਸਿੰਘ ਪੁੱਤਰ ਚੰਦ ਸਿੰਘ ਦੇ ਘਰ ਪਾਠ ਦੇ ਭੋਗ 'ਚ ਗਿਆ ਹੋਇਆ ਸੀ, ਜਿੱਥੇ ਪ੍ਰਭਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਚੂਚਕ ਵਿੰਡ ਉਸਦੇ ਲੜਕੇ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਲੈ ਗਿਆ ਸੀ।
ਰਣਧੀਰ ਸਿੰਘ ਨੇ ਦੱਸਿਆ ਕਿ ਉਸਦੇ ਕੁੱਝ ਸਮੇਂ ਬਾਅਦ ਉਸਨੂੰ ਪਤਾ ਲੱਗਾ ਕਿ ਉਸਦੇ ਲੜਕੇ ਲਵਪ੍ਰੀਤ ਸਿੰਘ ਨੂੰ ਕਿਸੇ ਨੇ ਗੋਲੀ ਮਾਰ ਦਿੱਤੀ ਹੈ ਅਤੇ ਉਸਨੂੰ ਇਲਾਜ ਲਈ ਜ਼ੀਰਾ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਵਿਚ ਰਣਧੀਰ ਸਿੰਘ ਦੇ ਬਿਆਨਾਂ ’ਤੇ ਪ੍ਰਭਜੋਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਟ੍ਰੈਫ਼ਿਕ ਚਾਲਾਨਾਂ ਬਾਰੇ ਪੁਲਸ ਦੀ ਨਵੀਂ ਚੇਤਾਵਨੀ
NEXT STORY