ਜਲਾਲਾਬਾਦ (ਬਜਾਜ, ਬੰਟੀ) : ਥਾਣਾ ਸਦਰ ਜਲਾਲਾਬਾਦ ਦੀ ਪੁਲਸ ਵੱਲੋਂ ਪਿੰਡ ਘੁਬਾਇਆ ਮੈਨ ਮਾਰਕੀਟ ’ਚ ਬਿਜਲੀ ਮੁਲਾਜ਼ਮ ਦੀ ਕੁੱਟਮਾਰ ਕਰਨ ਅਤੇ ਡਿਊਟੀ ’ਚ ਵਿਘਨ ਪਾਉਣ ਤੇ 3 ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੁਰਜੀਤ ਸਿੰਘ ਲਾਇਨਮੈਨ ਪੀ. ਐੱਸ. ਪੀ. ਸੀ. ਐੱਲ. ਵਾਸੀ ਫੱਤੂ ਵਾਲਾ ਵੱਲੋਂ ਪੁਲਸ ਕੋਲ ਆਪਣੇ ਬਿਆਨ ਦਰਜ ਕਰਵਾਏ ਗਏ ਹਨ ਕਿ ਬੀਤੇ ਦਿਨ ਪਿੰਡ ਘੁਬਾਇਆ ਮੈਨ ਮਾਰਕੀਟ ’ਚ ਕੰਪਲੇਟ ਕਲੀਰੀਅਰ ਕਰ ਰਿਹਾ ਸੀ ਤਾਂ ਮੰਗਲ ਸਿੰਘ, ਗੁਰਮੁੱਖ ਸਿੰਘ ਅਤੇ ਕਰਮ ਸਿੰਘ ਵਾਸੀ ਢਾਣੀ ਫੂਲਾ ਸਿੰਘ ਨੇ ਇਕੱਠੇ ਹੋ ਕੇ ਉਸ ਦੀ ਕੁੱਟਮਾਰ ਕਰ ਕੇ ਸੱਟਾਂ ਮਾਰੀਆਂ ਅਤੇ ਉਸ ਦੀ ਡਿਊਟੀ ’ਚ ਵਿਘਨ ਪਾਇਆ ਗਿਆ ਹੈ।
ਇਸ ’ਤੇ ਪੁਲਸ ਨੇ ਸ਼ਿਕਾਇਤਕਰਤਾ ਲਾਇਨਮੈਨ ਸੁਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮੰਗਲ ਸਿੰਘ, ਗੁਰਮੁੱਖ ਸਿੰਘ ਅਤੇ ਕਰਮ ਸਿੰਘ ਵਾਸੀ ਢਾਣੀ ਫੂਲਾ ਸਿੰਘ ਦੇ ਖ਼ਿਲਾਫ਼ ਥਾਣਾ ਸਦਰ ਜਲਾਲਾਬਾਦ ਵਿਖੇ ਮੁਕੱਦਮਾ 18 ਜੂਨ ਨੂੰ ਦਰਜ ਕੀਤਾ ਗਿਆ ਹੈ।
ਵਿਦਿਆਰਥੀਆਂ ਦੀਆਂ ਛੁੱਟੀਆਂ ਰੱਦ! ਨੀਟ ਰੀ-ਐਗਜ਼ਾਮ ਤੋਂ ਪਹਿਲਾਂ NMC ਦਾ ਵੱਡਾ ਫ਼ੈਸਲਾ
NEXT STORY