ਚੰਡੀਗੜ੍ਹ (ਸੁਸ਼ੀਲ) : ਯੂ. ਕੇ. ਵਰਕ ਵੀਜ਼ਾ ਲਗਵਾਉਣ ਦੇ ਨਾਂ ’ਤੇ ਕੁੜੀ ਸਣੇ ਕਈ ਨੌਜਵਾਨਾਂ ਨਾਲ 63 ਲੱਖ 39 ਹਜ਼ਾਰ 400 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸੈਕਟਰ-34 ਥਾਣਾ ਪੁਲਸ ਨੇ ਗੁਰਦਾਸਪੁਰ ਦੇ ਪਿੰਡ ਭੋਗਵਾਲਾ ਨਿਵਾਸੀ ਵਰਿੰਦਰ ਸਿੰਘ ਖ਼ਿਲਾਫ਼ ਠੱਗੀ ਤੇ ਇਮੀਗ੍ਰੇਸ਼ਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਸੈਕਟਰ-34 ਨਿਵਾਸੀ ਕੋਮਲਪ੍ਰੀਤ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਵਰਕ ਵੀਜ਼ੇ ’ਤੇ ਯੂ. ਕੇ. ਜਾਣਾ ਚਾਹੁੰਦੀ ਸੀ।
ਇਸ ਲਈ ਉਸ ਨੇ ਵਰਿੰਦਰ ਸਿੰਘ ਨਾਲ ਸੰਪਰਕ ਕੀਤਾ, ਜਿਸ ਨੇ ਵੀਜ਼ਾ ਲਗਵਾਉਣ ਦਾ ਭਰੋਸਾ ਦੇ ਕੇ ਉਸ ਤੋਂ ਲੱਖਾਂ ਰੁਪਏ ਲੈ ਲਏ। ਪੈਸੇ ਲੈਣ ਦੇ ਬਾਵਜੂਦ ਨਾ ਤਾਂ ਉਸ ਦਾ ਵੀਜ਼ਾ ਲਗਵਾਇਆ ਗਿਆ ਤੇ ਨਾ ਹੀ ਰਕਮ ਵਾਪਸ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਨੇ ਹੋਰ ਕਈ ਨੌਜਵਾਨਾਂ ਨੂੰ ਵੀ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕੀਤੀ। ਪੁਲਸ ਜਾਂਚ ’ਚ ਕੁੱਲ 63 ਲੱਖ 39 ਹਜ਼ਾਰ 400 ਰੁਪਏ ਦੀ ਠੱਗੀ ਹੋਣ ਦੀ ਪੁਸ਼ਟੀ ਹੋਈ। ਇਸ ਤੋਂ ਬਾਅਦ ਸੈਕਟਰ-34 ਥਾਣਾ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
NEXT STORY