ਜਲਾਲਾਬਾਦ (ਬੰਟੀ) : ਥਾਣਾ ਅਰਨੀਵਾਲਾ ਪੁਲਸ ਨੇ ਇਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਦੋਸ਼ ’ਚ 8 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੀੜਤ ਔਰਤ ਪਰਮਜੀਤ ਕੌਰ ਪਤਨੀ ਪਰਮਜੀਤ ਸਿੰਘ ਵਾਸੀ ਵਾਰਡ ਨੰਬਰ 11 ਮਾਹੂਆਣਾ ਰੋਡ ਅਰਨੀਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੁੱਝ ਵਿਅਕਤੀਆਂ ਨੇ ਹਮਸਲਾਹ ਹੋ ਕੇ ਉਸ ਦੀ ਕੁੱਟਮਾਰ ਕੀਤੀ।
ਪੀੜਤ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਕਾਰਵਾਈ ਕਰਦਿਆਂ ਗੁਰਸੇਵਕ ਸਿੰਘ ਉਰਫ਼ ਵਿੱਕੀ ਪੁੱਤਰ ਰੇਸ਼ਮ ਸਿੰਘ, ਜਸ਼ਨਦੀਪ ਸਿੰਘ ਉਰਫ਼ ਜੱਸੀ ਪੁੱਤਰ ਗੁਰਸੇਵਕ ਸਿੰਘ, ਸੁਨੀਤਾ ਪਤਨੀ ਗੁਰਸੇਵਕ ਸਿੰਘ, ਵਜ਼ੀਰ ਸਿੰਘ ਪੁੱਤਰ ਚੰਨਾ ਸਿੰਘ, ਕਾਲੀ ਪੁੱਤਰ ਚੰਨਾ ਸਿੰਘ, ਸੀਮਾ ਪਤਨੀ ਵਜ਼ੀਰ ਸਿੰਘ, ਸੁਖਚੈਨ ਸਿੰਘ ਪੁੱਤਰ ਵਜ਼ੀਰ ਸਿੰਘ ਸਾਰੇ ਵਾਸੀ ਅਰਨੀਵਾਲਾ ਅਤੇ ਦਲਬੀਰੋ ਬਾਈ ਪਤਨੀ ਰਣਜੀਤ ਸਿੰਘ ਵਾਸੀ ਚੂਹੜੀਵਾਲਾ ਚਿਸਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
NEXT STORY