ਬਠਿੰਡਾ (ਸੁਖਵਿੰਦਰ) : ਪੈਟਰੋਲ ਦੀ ਬੋਤਲ ਲੈ ਕੇ ਵਾਟਰ ਵਰਕਸ ਦੀ ਟੈਂਕੀ ’ਤੇ ਚੜ੍ਹ ਕੇ ਖ਼ੁਦਕੁਸ਼ੀ ਦੀ ਧਮਕੀ ਦੇਣ ਦੇ ਦੋਸ਼ ਹੇਠ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਬਿੱਕਰ ਸਿੰਘ ਨੇ ਦੱਸਿਆ ਕਿ ਜਗਸੀਰ ਸਿੰਘ ਵਾਸੀ ਲਹਿਰਾ ਮੁਹੱਬਤ ਪੈਟਰੋਲ ਦੀ ਬੋਤਲ ਲੈ ਕੇ ਵਾਟਰ ਵਰਕਸ ਦੀ ਟੈਂਕੀ ’ਤੇ ਚੜ੍ਹ ਗਿਆ ਅਤੇ ਪੁਲਸ ’ਤੇ ਦਬਾਅ ਬਣਾਉਣ ਲਈ ਖ਼ੁਦਕੁਸ਼ੀ ਕਰਨ ਦੀ ਧਮਕੀ ਦੇਣ ਲੱਗ ਪਿਆ।
ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਸਮਝਾ-ਬੁਝਾ ਕੇ ਉਸ ਨੂੰ ਸੁਰੱਖਿਅਤ ਢੰਗ ਨਾਲ ਹੇਠਾਂ ਉਤਾਰ ਲਿਆ। ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਕੈਨੇਡਾ ਤੋਂ ਅਮਰੀਕਾ ਜਾ ਰਹੇ ਮੁੰਡੇ ਨਾਲ ਵਾਪਰੀ ਅਣਹੋਣੀ! ਬਾਰਡਰ ਨੇੜੇ ਹੋਈ ਦਰਦਨਾਕ ਮੌਤ
NEXT STORY