ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਅਰਨੀਵਾਲਾ ਪੁਲਸ ਨੇ ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਰਮੇਸ਼ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਢਾਣੀ ਘੋਗਾ ਦਾਖਲੀ ਮਾਹੂਆਣਾ ਬੋਦਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ।
ਸ਼ਿਕਾਇਤ 'ਚ ਦੱਸਿਆ ਗਿਆ ਸੀ ਕਿ ਉਸ ਦੇ ਘਰ ਪਿੱਛੇ ਰਹਿ ਰਹੇ ਵਿਸ਼ਵਾਸ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਢਾਣੀ ਘੋਗਾ, ਅਜੈ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਗੋਰਾ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸੂਰਘੂਰੀ ਚੱਕ ਮੋਜਦੀਨ ਨੇ ਮਿਤੀ 12 ਅਤੇ 13 ਜੁਲਾਈ ਦੀ ਦਰਮਿਆਨੀ ਰਾਤ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਹਮਲਾ ਕੀਤਾ। ਜਿਨ੍ਹਾਂ 'ਤੇ ਧਾਰਾ 331(6), 115(2), 351(2), 324(4), 191(3), 190 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।
ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ ਵੱਡੀ ਮੰਗ, ਪੜ੍ਹੋ ਪੂਰਾ ਮਾਮਲਾ
NEXT STORY