ਜਲਾਲਾਬਾਦ (ਬਜਾਜ) : ਥਾਣਾ ਸਦਰ ਜਲਾਲਾਬਾਦ ਦੀ ਪੁਲਸ ਚੌਂਕੀ ਘੁਬਾਇਆ ਵੱਲੋਂ 3 ਮੈਗਜੀਨ ਅਤੇ 2 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਪੁਲਸ ਚੌਂਕੀ ਘੁਬਾਇਆ ਦੇ ਇੰਚਾਰਜ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਥਾਣਾ ਏਰੀਏ ਵਿੱਚ ਮੌਜੂਦ ਸੀ ਅਤੇ ਜਦੋਂ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਚੱਕ ਖੀਵਾ ਦੇ ਕੋਲ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਿੰਡ ਚੱਕ ਖੀਵਾ ਦੇ ਸ਼ਮਸ਼ਾਨ ਘਾਟ ਨੂੰ ਜਾਂਦੀ ਕੱਚੀ ਸੜਕ ਦੇ ਕਿਨਾਰੇ ਤੇ ਇਕ ਲਿਫ਼ਾਫ਼ੇ 'ਚ ਮੈਗਜ਼ੀਨ ਅਤੇ ਜ਼ਿੰਦਾ ਰੌਂਦ ਹਨ।
ਇਸ 'ਤੇ ਪੁਲਸ ਪਾਰਟੀ ਨੇ ਕਾਰਵਾਈ ਕਰਦੇ ਹੋਏ 3 ਮੈਗਜ਼ੀਨ ਅਤੇ 2 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਪੁਲਸ ਨੇ ਥਾਣਾ ਸਦਰ ਜਲਾਲਾਬਾਦ ਵਿਖੇ ਮੁਕੱਦਮਾ ਨੰਬਰ 185 ਮਿਤੀ 4 ਸਤੰਬਰ 2026 ਨੂੰ ਧਾਰਾ 25/54/59 ਅਧੀਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ।
ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
NEXT STORY