ਫਿਰੋਜ਼ਪੁਰ (ਆਨੰਦ) : ਥਾਣਾ ਘੱਲ ਖੁਰਦ ਅਧੀਨ ਆਉਂਦੇ ਪਿੰਡ ਢੀਂਡਸਾ ਵਿਖੇ ਇਕ ਵਿਅਕਤੀ ਨੂੰ ਅਗਵਾ ਕਰਕੇ ਲੁਕਾ ਕੇ ਰੱਖਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਕਿੰਦਰ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਪਿੰਡ ਢੀਂਡਸਾ ਨੇ ਦਿੱਤੀ ਦਰਖ਼ਾਸਤ ਵਿਚ ਦੱਸਿਆ ਕਿ ਜਸਵੀਰ ਸਿੰਘ ਉਰਫ਼ ਨੀਲੂ ਪੁੱਤਰ ਸੁਖਦੇਵ ਸਿੰਘ ਅਤੇ ਇੰਦਰਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਦੋਵੇਂ ਵਾਸੀਆਨ ਢੀਂਡਸਾ ਨੇ ਉਸ ਦੇ ਪਤੀ ਕੁਲਵਿੰਦਰ ਸਿੰਘ ਨੂੰ ਘਰੋਂ ਲਿਜਾ ਕੇ ਕਿਧਰੇ ਲੁਕਾ-ਛੁਪਾ ਕੇ ਰੱਖਿਆ ਹੋਇਆ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਸਬ-ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਪੁਲਸ ਨੇ ਉਕਤ ਦੋਹਾਂ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
11 ਗੈਰ-ਕਾਨੂੰਨੀ ਕਾਲੋਨੀਆਂ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
NEXT STORY