ਬਠਿੰਡਾ (ਸੁਖਵਿੰਦਰ) : ਸਿਵਲ ਲਾਈਨ ਪੁਲਸ ਵੱਲੋਂ ਕੁੱਟਮਾਰ ਕਰਨ ਦੇ ਦੋਸ਼ਾਂ ’ਚ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਅਮਿਤ ਕੁਮਾਰ ਵਾਸੀ ਗਣੇਸ਼ ਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਸੁਖਦੀਪ ਸਿੰਘ ਅਤੇ ਬੇਅੰਤ ਸਿੰਘ ਵਾਸੀ ਆਰੀਆ ਨਗਰ ਨੇ ਉਸਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ।
ਉਨ੍ਹਾਂ ਕਿਹਾ ਕਿ ਉਸ ਵੱਲੋਂ ਮੁਲਜ਼ਮਾਂ ਨੂੰ ਦੁਕਾਨ ਦਾ ਬਕਾਇਆ ਰਾਸ਼ੀ ਦੇਣ ਲਈ ਕਿਹਾ ਸੀ, ਜਿਸ ਤੋਂ ਨਾਰਾਜ਼ ਹੋ ਕਿ ਮੁਲਜ਼ਮਾਂ ਨੇ ਉਸਦੀ ਕੁੱਟਮਾਰ ਕੀਤੀ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਐਕਸਿਸ ਬੈਂਕ ’ਚ ਪੈਸੇ ਜਮ੍ਹਾਂ ਕਰਵਾਉਣ ਆਈਆਂ ਕੁੜੀਆਂ ਨਾਲ ਧੋਖਾਧੜੀ
NEXT STORY