ਫਿਰੋਜ਼ਪੁਰ (ਰਾਜੇਸ਼ ਢੰਡ) : ਫਿਰੋਜ਼ਪੁਰ ਵਿਖੇ ਸਾਇਬਰ ਠੱਗਾਂ ਵੱਲੋਂ ਇਕ ਵਿਅਕਤੀ ਦਾ ਮੋਬਾਇਲ ਫ਼ੋਨ ਹੈਕ/ਰੀਸੈੱਟ ਕਰਕੇ ਉਸ ਦੇ ਬੈਂਕ ਖਾਤੇ ’ਚੋਂ ਲੱਖਾਂ ਰੁਪਏ ਦੀ ਨਕਦੀ ਉਡਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਾਈਬਰ ਕ੍ਰਾਈਮ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਸਾਬ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਬੇਦੀ ਗ੍ਰੀਨ ਐਵੇਨਿਊ ਫ਼ਿਰੋਜ਼ਪੁਰ ਸਿਟੀ ਨੇ ਦੱਸਿਆ ਕਿ ਮਿਤੀ 3 ਸਤੰਬਰ 2026 ਨੂੰ ਉਸ ਦਾ ਮੋਬਾਇਲ ਫ਼ੋਨ ਅਚਾਨਕ ਬੰਦ ਹੋ ਗਿਆ।
ਜਦੋਂ ਉਸ ਨੇ ਫ਼ੋਨ ਚਾਰਜ ਕਰਕੇ ਆਨ ਕੀਤਾ ਤਾਂ ਮੋਬਾਇਲ ਰੀਸੈੱਟ ਹੋ ਚੁੱਕਾ ਸੀ ਅਤੇ ਉਸ ’ਤੇ ਕਾਫ਼ੀ ਨੋਟੀਫ਼ਿਕੇਸ਼ਨ ਆ ਰਹੇ ਸਨ। ਇਸੇ ਦੌਰਾਨ ਉਸ ਦੇ ਬੈਂਕ ਖਾਤੇ ’ਚੋਂ ਪੈਸੇ ਨਿਕਲਣ ਦੇ ਮੈਸੇਜ ਆਉਣੇ ਸ਼ੁਰੂ ਹੋ ਗਏ। ਸਾਬ ਸਿੰਘ ਨੇ ਦੱਸਿਆ ਕਿ 3 ਸਤੰਬਰ ਨੂੰ 5 ਟਰਾਂਜ਼ੈਕਸ਼ਨਾਂ ਰਾਹੀਂ 1,46,705 ਰੁਪਏ ਅਤੇ 4 ਸਤੰਬਰ 2026 ਨੂੰ 2 ਟਰਾਂਜ਼ੈਕਸ਼ਨਾਂ ਰਾਹੀਂ 1,00,000 ਰੁਪਏ ਨਿਕਲ ਗਏ। ਸਾਬ ਸਿੰਘ ਨੇ ਦੱਸਿਆ ਕਿ ਉਸ ਨੇ ਬੈਂਕ ਜਾ ਕੇ ਖਾਤਾ ਫਰੀਜ਼ ਕਰਵਾਇਆ ਅਤੇ 1930 ਹੈਲਪਲਾਈਨ ’ਤੇ ਦਰਖ਼ਾਸਤ ਦਰਜ ਕਰਵਾਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਸੁਖਬੀਰ ਕੌਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਵੱਲੋਂ ਦਿੱਤੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਸਾਈਬਰ ਕ੍ਰਾਈਮ ਥਾਣਾ ਫ਼ਿਰੋਜ਼ਪੁਰ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ ਪ੍ਰਗਟਾਵਾ
NEXT STORY