ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ 'ਚ ਇਕ ਵਾਰ ਫਿਰ ਰਿਸ਼ਤੇ ਤਾਰ-ਤਾਰ ਹੋਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਥਾਣਾ ਤਲਵੰਡੀ ਭਾਈ ਦੀ ਪੁਲਸ ਨੇ ਇਕ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ ਕਲਯੁਗੀ ਪਿਓ ਖ਼ਿਲਾਫ਼ ਉਸ ਨਾਲ ਕਥਿਤ ਤੌਰ ’ਤੇ ਸਰੀਰਕ ਸ਼ੋਸ਼ਣ ਕਰਨ ਅਤੇ ਚਾਚੇ ਖ਼ਿਲਾਫ਼ ਜਬਰ-ਜ਼ਿਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਕਰੀਬ 19 ਸਾਲਾ ਕੁੜੀ ਨੇ 181 ਨੰਬਰ ’ਤੇ ਕਾਲ ਕਰ ਕੇ ਆਪਣੀ ਸ਼ਿਕਾਇਤ ਦਰਜ ਕਰਵਾਉਂਦਿਆਂ ਪੁਲਸ ਨੂੰ ਦੱਸਿਆ ਕਿ ਉਸ ਦਾ ਪਿਤਾ ਉਸ ਨਾਲ ਸਰੀਰਕ ਸ਼ੋਸ਼ਣ ਕਰਦਾ ਹੈ ਅਤੇ 8 ਸਤੰਬਰ ਨੂੰ ਉਸ ਦੇ ਚਾਚੇ ਨੇ ਕਥਿਤ ਤੌਰ ’ਤੇ ਉਸ ਨਾਲ ਜਬਰ-ਜ਼ਿਨਾਹ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ’ਤੇ ਸਖੀ ਵਨ ਸਟਾਪ ਸੈਂਟਰ ਫਿਰੋਜ਼ਪੁਰ ਦੀ ਟੀਮ ਦੱਸੀ ਗਈ ਥਾਂ ’ਤੇ ਪੀੜਤ ਕੁੜੀ ਦੇ ਘਰ ਪਹੁੰਚੀ, ਜਿੱਥੋਂ ਉਸ ਨੂੰ ਰਿਕਵਰ ਕਰ ਕੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਪੀੜਤ ਕੁੜੀ ਦਾ ਮੈਡੀਕਲ ਚੈੱਕਅਪ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪੀੜਤ ਕੁੜੀ ਨੇ ਇੰਸਪੈਕਟਰ ਗੀਤਾ ਨੂੰ ਆਪਣੇ ਨਾਲ ਹੋਏ ਅਪਰਾਧ ਸਬੰਧੀ ਬਿਆਨ ਦਰਜ ਕਰਵਾਏ ਹਨ, ਜਿਸ ਦੇ ਆਧਾਰ ’ਤੇ ਪੁਲਸ ਵੱਲੋਂ ਮੁਲਜ਼ਮ ਪਿਓ ਅਤੇ ਚਾਚੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸੇਵਾਮੁਕਤ ਪੁਲਸ ਮੁਲਾਜ਼ਮ ਨੂੰ ਵੱਡੀ ਰਾਹਤ
NEXT STORY