ਜਲਾਲਾਬਾਦ (ਬਜਾਜ, ਬੰਟੀ) : ਥਾਣਾ ਵੈਰੋਕੇ ਦੀ ਪੁਲਸ ਵੱਲੋਂ ਪਿੰਡ ਚੱਕ ਜਾਨੀਸਰ ਵਿਖੇ ਹੋਈ ਲੜਾਈ ਦੇ ਸਬੰਧੀ ਦੋਵਾਂ ਧਿਰਾਂ ਖ਼ਿਲਾਫ਼ ਕਰਾਸ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪਿੰਡ ਚੱਕ ਜਾਨੀਸਰ ਵਿਖੇ ਦੋ ਧਿਰਾਂ ਦਾ ਆਪਸ ਵਿਚ ਜ਼ਮੀਨੀ ਝਗੜਾ ਸੀ, ਜਿਸ ਨੂੰ ਲੈ ਕੇ ਦੋਵਾਂ ਧਿਰਾਂ ਦੀ ਆਪਸ ’ਚ ਲੜਾਈ ਹੋਈ ਸੀ ਅਤੇ ਸਰਕਾਰੀ ਹਸਪਤਾਲ ਜਲਾਲਾਬਾਦ ਵਿਖੇ ਦੋਵੇਂ ਧਿਰਾਂ ਦਾਖ਼ਲ ਹੋਈਆਂ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਤੇਜਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਚੱਕ ਜਾਨੀਸਰ ਵੱਲੋਂ ਪੁਲਸ ਕੋਲ ਦਰਜ ਕਰਵਾਏ ਬਿਆਨਾਂ ਦੇ ਅਧਾਰ ’ਤੇ ਸਵਰਨਜੀਤ ਸਿੰਘ ਉਰਫ਼ ਪੱਟੂ ਪੁੱਤਰ ਜੱਸਾ ਸਿੰਘ ਅਤੇ ਉਸ ਦੇ ਲੜਕੇ ਅਮਰਜੀਤ ਸਿੰਘ ਨਿਵਾਸੀ ਚੱਕ ਜਾਨੀਸਰ ਦੇ ਖ਼ਿਲਾਫ਼ ਮੁਕੱਦਮਾ 14 ਸਤੰਬਰ ਨੂੰ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਦੂਜੀ ਧਿਰ ਦੇ ਤੇਜਿੰਦਰ ਸਿੰਘ ਉਰਫ਼ ਮਾਨ ਪੁੱਤਰ ਅਵਤਾਰ ਸਿੰਘ ਅਤੇ ਜਗਮੀਤ ਸਿੰਘ ਉਰਫ਼ ਭੋਲਾ ਪੁੱਤਰ ਤੇਜਿੰਦਰ ਸਿੰਘ ਵਾਸੀ ਚੱਕ ਜਾਨੀਸਰ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ ਹੋਵੇਗਾ ਰਵਾਨਾ
NEXT STORY