ਅਬੋਹਰ (ਸੁਨੀਲ) : ਬੱਲੂਆਣਾ ਵਿਧਾਨ ਸਭਾ ਹਲਕੇ ਦੇ ਭਾਗਸਰ ਪਿੰਡ ਦੇ ਸਰਪੰਚ ਸੁਧੀਰ ਕੁਕਨਾ ਦੇ ਘਰ ਦੇ ਬਾਹਰ ਬੀਤੀ ਸ਼ਾਮ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕੀਤੀ, ਜਿਸ ਕਾਰਨ ਪਿੰਡ ਵਾਸੀਆਂ 'ਚ ਦਹਿਸ਼ਤ ਫੈਲ ਗਈ। ਥਾਣਾ ਬਹਾਵਵਾਲਾ ਪੁਲਸ ਨੇ ਸਰਪੰਚ ਸੁਧੀਰ ਕੁਕਣਾ ਪੁੱਤਰ ਸੁਭਾਸ਼ ਚੰਦਰ ਦੇ ਬਿਆਨਾਂ ਦੇ ਆਧਾਰ 'ਤੇ ਉਨ੍ਹਾ ਦੇ ਹੀ ਪਿੰਡ ਦੇ ਅਰੁਣ ਮਾਕੜ ਪੁੱਤਰ ਪ੍ਰਹਲਾਦ ਮਾਕੜ ਅਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾਂਦਾ ਹੈ ਕਿ ਅਰੁਣ ਮਕੜ ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।
ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਸਰਪੰਚ ਸੁਧੀਰ ਕੁਕਨਾ ਨੇ ਦੱਸਿਆ ਕਿ ਮੰਗਲਵਾਰ ਨੂੰ ਉਨ੍ਹਾਂ ਦੇ ਘਰ ਅਤੇ ਵਿਧਾਇਕ ਦਾ ਕੋਈ ਪ੍ਰੋਗਰਾਮ ਰੱਖਿਆ ਗਿਆ ਸੀ। ਇਸੇ ਦੀ ਤਿਆਰੀਆਂ 'ਚ ਉਹ ਸੋਮਵਾਰ ਸ਼ਾਮ ਦੇ ਸਮੇਂ ਆਪਣੇ ਘਰ ਦੇ ਬਾਹਰ ਬੈਠੇ ਸੀ। ਇਸੇ ਦੌਰਾਨ ਬਾਈਕ ’ਤੇ ਸਵਾਰ ਦੋ ਨੌਜਵਾਨ ਘਰ ਦੇ ਬਾਹਰ ਆਏ ਅਤੇ ਇੱਕ ਫਾਇਰ ਕੀਤਾ। ਫਾਇਰ ਦੀ ਆਵਾਜ਼ ਸੁਣ ਕੇ ਉਹ ਆਪਣੇ ਆਪ ਨੂੰ ਬਚਾਉਣ ਲਈ ਘਰ ਦੇ ਅੰਦਰ ਚਲਾ ਗਿਆ।
ਇਸ ਤੋਂ ਬਾਅਦ ਉਕਤ ਵਿਅਕਤੀਆਂ ਨੇ 3-4 ਫਾਇਰ ਕੀਤੇ। ਉਨ੍ਹਾਂ ਦੱਸਿਆ ਕਿ ਫਾਇਰਿੰਗ ਦੀ ਆਵਾਜ਼ ਸੁਣ ਕੇ ਜਿਵੇਂ ਹੀ ਲੋਕ ਉੱਥੇ ਇਕੱਠੇ ਹੋਣੇ ਸ਼ੁਰੂ ਹੋਏ, ਬਾਈਕ ’ਤੇ ਸਵਾਰ ਦੋਵੇਂ ਨੌਜਵਾਨ ਉੱਥੋਂ ਭੱਜ ਗਏ ਪਰ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਸੁਧੀਰ ਕੂਕਨਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਨ੍ਹਾਂ ਥਾਣਾ ਬਹਾਵਵਾਲਾ ਪੁਲਸ ਨੂੰ ਸੂਚਿਤ ਕੀਤਾ ਅਤੇ ਖੁਦ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਅਰੁਣ ਮਕੜ ਨੇ ਪੁਰਾਣੀ ਰੰਜਿਸ਼ ਕਾਰਨ ਅਣਪਛਾਤੇ ਨੌਜਵਾਨਾਂ ਵਲੋਂ ਉਸ ’ਤੇ ਹਮਲਾ ਕਰਵਾਇਆ ਹੈ ਕਿਉਂਕਿ ਉਸਨੇ ਪਹਿਲਾਂ ਵੀ ਉਸਨੂੰ ਅਣਪਛਾਤੇ ਲੋਕਾਂ ਤੋਂ ਧਮਕੀਆਂ ਦਿਲਵਾਈ ਸੀ।
ਮਾਣਹਾਨੀ ਦੇ ਕੇਸ 'ਚ ਵਿਅਕਤੀ ਨੂੰ ਇਕ ਸਾਲ ਦੀ ਕੈਦ
NEXT STORY