ਲਾਲੜੂ (ਅਨਿਲ ਸ਼ਰਮਾ) : ਚੰਡੀਗੜ੍ਹ 'ਚ ਰਹਿੰਦੀ ਇੱਕ 30 ਸਾਲਾ ਮੁਟਿਆਰ ਦੀ ਸ਼ਿਕਾਇਤ 'ਤੇ ਪੁਲਸ ਨੇ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਹੇਠ ਇੱਕ ਨੌਜਵਾਨ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਏ. ਐੱਸ. ਆਈ. ਤਰਸੇਮ ਸਿੰਘ ਅਨੁਸਾਰ ਪੀੜਤਾ ਨੇ ਦੱਸਿਆ ਕਿ ਲਗਭਗ ਦੋ ਸਾਲ ਪਹਿਲਾਂ ਜਦੋਂ ਉਹ ਇਕ ਮਾਲ 'ਚ ਨੌਕਰੀ ਕਰਦੀ ਸੀ ਤਾਂ ਉਸ ਦੀ ਜਾਣ-ਪਛਾਣ ਉਕਤ ਨੌਜਵਾਨ ਨਾਲ ਹੋਈ ਸੀ। ਹੌਲੀ-ਹੌਲੀ ਦੋਵਾਂ ਦੀ ਦੋਸਤੀ ਹੋ ਗਈ ਅਤੇ ਇੱਕ-ਦੂਜੇ ਦੇ ਘਰ ਆਉਣ-ਜਾਣ ਲੱਗ ਪਿਆ। ਪੀੜਤਾ ਨੇ ਦੋਸ਼ ਲਗਾਇਆ ਕਿ ਜਦੋਂ ਵੀ ਨੌਜਵਾਨ ਦੇ ਪਰਿਵਾਰਕ ਮੈਂਬਰ ਘਰ ਨਹੀਂ ਹੁੰਦੇ ਸਨ ਤਾਂ ਉਹ ਉਸ ਨੂੰ ਮਿਲਣ ਲਈ ਬੁਲਾਉਂਦਾ ਸੀ ਅਤੇ ਇਸ ਦੌਰਾਨ ਉਸ ਨੇ ਕਈ ਵਾਰ ਉਸ ਨਾਲ ਸਰੀਰਕ ਸਬੰਧ ਬਣਾਏ। ਜਦੋਂ ਵੀ ਉਹ ਨੌਜਵਾਨ 'ਤੇ ਵਿਆਹ ਕਰਵਾਉਣ ਲਈ ਜ਼ੋਰ ਪਾਉਂਦੀ ਤਾਂ ਉਹ ਕੋਈ ਨਾ ਕੋਈ ਬਹਾਨਾ ਬਣਾ ਕੇ ਗੱਲ ਟਾਲ ਦਿੰਦਾ ਸੀ।
ਸ਼ਿਕਾਇਤਕਰਤਾ ਅਨੁਸਾਰ ਲਗਭਗ ਤਿੰਨ ਮਹੀਨੇ ਪਹਿਲਾਂ ਜਦੋਂ ਉਹ ਨੌਜਵਾਨ ਦੇ ਘਰ ਗਈ ਤਾਂ ਉਸ ਦੇ ਪਰਿਵਾਰ ਨੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਦੋਵਾਂ ਪਰਿਵਾਰਾਂ ਵਿਚਾਲੇ ਆਪਸੀ ਸਹਿਮਤੀ ਵੀ ਹੋ ਗਈ ਸੀ ਪਰ ਇਸ ਦੇ ਬਾਵਜੂਦ ਨੌਜਵਾਨ ਨੇ ਵਿਆਹ ਕਰਵਾਉਣ ਤੋਂ ਸਾਫ਼ ਮਨ੍ਹਾ ਕਰ ਦਿੱਤਾ। ਉਸ ਨੇ ਪੀੜਤਾ ਨੂੰ ਧਮਕੀਆਂ ਦਿੰਦਿਆਂ ਕਿਹਾ ਕਿ ਜੋ ਕਰਨਾ ਹੈ ਕਰ ਲੈ, ਮੈਂ ਵਿਆਹ ਨਹੀਂ ਕਰਵਾਉਣਾ। ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।
ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ, ਰਾਜਪਾਲ ਨੂੰ ਦਿੱਤੀ ਗਈ ਸ਼ਿਕਾਇਤ
NEXT STORY