ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਦੀਨਾ ਸਾਹਿਬ ਵਾਸੀ ਦੀਦਾਰ ਸਿੰਘ ਨੇ ਆਪਣੇ ਪਿੰਡ ਦੇ ਕੁੱਝ ਵਿਅਕਤੀਆਂ ’ਤੇ ਉਸ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਝੋਨੇ ਦੇ ਖੇਤ ਵਿਚ ਪਾਣੀ ਛੱਡਣ ਦੇ ਦੋਸ਼ ਲਗਾਏ ਹਨ। ਇਸ ਕਾਰਨ ਉਸ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਚੌਂਕੀ ਦੀਨਾ ਸਾਹਿਬ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੀਦਾਰ ਸਿੰਘ ਨੇ ਕਿਹਾ ਕਿ ਸ਼ੁੱਕਰਵਾਰ ਰਾਤ ਨਛੱਤਰ ਸਿੰਘ, ਮਹਿੰਦਰ ਸਿੰਘ, ਸੁਰਿੰਦਰ ਸਿੰਘ, ਮਲਕੀਤ ਸਿੰਘ, ਹਰਜੋਤ ਸਿੰਘ, ਹਰਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਉਸ ਦੀ ਕਬਜ਼ੇ ਵਾਲੀ ਜ਼ਮੀਨ ਵਿਚ ਦਾਖ਼ਲ ਹੋ ਕੇ ਪਾਣੀ ਛੱਡ ਦਿੱਤਾ।
ਉਸ ਨੇ ਦੱਸਿਆ ਕਿ ਉਕਤ ਜ਼ਮੀਨ ਵਿਚ ਉਸ ਵੱਲੋਂ ਝੋਨੇ ਦੀ ਫ਼ਸਲ ਬੀਜੀ ਹੋਈ ਸੀ, ਜੋ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੋ ਚੁੱਕੀ ਸੀ। ਮੁਲਜ਼ਮਾਂ ਵੱਲੋਂ ਖੇਤ ਵਿਚ ਪਾਣੀ ਛੱਡਣ ਕਾਰਨ ਉਸ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋ ਗਿਆ। ਉਸ ਨੇ ਕਿਹਾ ਕਿ ਜਦੋਂ ਉਹ ਮੌਕੇ ’ਤੇ ਜਾ ਕੇ ਦੇਖਣ ਲੱਗਾ ਤਾਂ ਮੁਲਜ਼ਮ ਮੋਟਰ ਚਲਾ ਕੇ ਖੇਤ ਵਿਚ ਪਾਣੀ ਛੱਡ ਰਹੇ ਸਨ। ਉਸ ਨੂੰ ਦੇਖ ਕੇ ਉਹ ਮੌਕੇ ਤੋਂ ਫ਼ਰਾਰ ਹੋ ਗਏ, ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਸੂਚਿਤ ਕੀਤਾ। ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ।
ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਹਿਲਾਂ ਪਿਤਾ ਭੀਮ ਸਿੰਘ ਨੇ ਰੱਖ 'ਤੀ ਵੱਡੀ ਮੰਗ (ਵੀਡੀਓ)
NEXT STORY