ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਰਿਸ਼ਤੇ ਦੀ ਗੱਲਬਾਤ ਕਰਨ ਦੇ ਬਹਾਨੇ ਬੁਲਾ ਕੇ ਬੰਧਕ ਬਣਾਉਣ, ਉਸ ਦੀ ਇਤਰਾਜ਼ਯੋਗ ਵੀਡੀਓ ਬਣਾਉਣ ਅਤੇ ਇਕ ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਗਿਰੋਹ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਦੋ ਔਰਤਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ 7 ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਚਿਮਨ ਸਿੰਘ ਪੁੱਤਰ ਫ਼ੌਜਾ ਸਿੰਘ ਵਾਸੀ ਪਿੰਡ ਪੰਜੇ ਕੇ ਉਤਾੜ ਥਾਣਾ ਗੁਰੂਹਰਸਹਾਏ ਨੇ ਦੱਸਿਆ ਕਿ ਉਹ ਮੁੰਡੇ-ਕੁੜੀਆਂ ਦੇ ਰਿਸ਼ਤੇ ਕਰਵਾਉਣ ਦਾ ਕੰਮ ਕਰਦਾ ਹੈ। ਬੀਤੀ 20 ਨਵੰਬਰ 2026 ਨੂੰ ਉਸ ਨੂੰ ਮਮਤਾ ਰਾਣੀ ਨੇ ਫ਼ੋਨ ਕਰਕੇ ਰਿਸ਼ਤੇ ਬਾਰੇ ਗੱਲ ਕਰਨ ਲਈ ਪਿੰਡ ਹਬੀਬ ਵਾਲਾ ਬੁਲਾਇਆ। ਜਦੋਂ ਉਹ ਉੱਥੇ ਪਹੁੰਚਿਆ ਤਾਂ ਮਮਤਾ ਰਾਣੀ ਪਤਨੀ ਬਲਦੇਵ ਰਾਜ ਸਿੰਘ ਵਾਸੀ ਮਲਸੀਆਂ ਜ਼ਿਲ੍ਹਾ ਜਲੰਧਰ, ਕੈਲਾਸ਼ ਕੌਰ ਪਤਨੀ ਪਿਆਰਾ ਸਿੰਘ ਵਾਸੀ ਲਖਮੀਰ ਕੇ ਜ਼ਿਲ੍ਹਾ ਫਿਰੋਜ਼ਪੁਰ, ਬੋਹੜ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਬਾਰੇ ਕੇ, ਮਨਜੀਤ ਕੌਰ ਪਤਨੀ ਕਰਮਜੀਤ ਕੌਰ ਵਾਸੀ ਚੱਕ ਜੀਂਦੜਾ ਜ਼ਿਲ੍ਹਾ ਮੋਗਾ, ਸ਼ਿੰਗਾਰਾ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪੀਰ ਇਸਮਾਈਲ ਖਾਂ ਅਤੇ ਦੋ ਹੋਰ ਅਣਪਛਾਤੇ ਲੜਕੇ ਉਸ ਨੂੰ ਧੱਕੇ ਨਾਲ ਪਿੰਡ ਤੋਂ ਦੂਰ ਇਕ ਕਮਰੇ ਵਿਚ ਲੈ ਗਏ।
ਉੱਥੇ ਮੁਲਜ਼ਮਾਂ ਨੇ ਮੋਬਾਇਲ ਫ਼ੋਨ ’ਤੇ ਅਸ਼ਲੀਲ ਵੀਡੀਓ ਬਣਾਈ ਅਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੰਦਿਆਂ ਇਕ ਲੱਖ ਰੁਪਏ ਦੀ ਮੰਗ ਕੀਤੀ। ਚਿਮਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਉਸ ਨੂੰ ਅਗਵਾ ਕਰਕੇ ਕਿਸੇ ਅਣਦੱਸੀ ਥਾਂ ’ਤੇ ਲੈ ਗਏ, ਜਿੱਥੋਂ ਉਹ ਕਿਸੇ ਤਰ੍ਹਾਂ ਉਨ੍ਹਾਂ ਦੇ ਚੁੰਗਲ ਵਿੱਚੋਂ ਬਚ ਕੇ ਰਾਤ ਸਮੇਂ ਆਪਣੇ ਘਰ ਪਹੁੰਚਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਪ੍ਰਕਾਸ਼ ਗੁਰਪੁਰਬ ਮੌਕੇ ਟਾਂਡਾ ਇਲਾਕੇ 'ਚ ਗੁਰੂ ਘਰਾਂ 'ਚ ਕੀਤੀ ਮਨਮੋਹਕ ਦੀਪਮਾਲਾ ਤੇ ਸਜਾਵਟ
NEXT STORY