ਫ਼ਰੀਦਕੋਟ (ਰਾਜਨ) - ਪੁਲਸ ਨੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਤਹਿਤ ਥਾਣਾ ਸਦਰ ਵਿਖੇ ਕਈਆਂ ਖਿਲਾਫ਼ ਕੇਸ ਦਰਜ ਕੀਤਾ ਹੈ।
ਜਾਣਕਾਰੀ ਅਨੁਸਾਰ ਇਹ ਮੁਕੱਦਮਾ ਰੁਬਿੰਦਰ ਸਿੰਘ ਉਰਫ਼ ਰੂਬੀ ਵਾਸੀ ਪਿੰਡ ਬੁੱਕਣ ਦੀ ਸ਼ਿਕਾਇਤ 'ਤੇ ਬਰਿੰਦਰ ਸਿੰਘ, ਗਮਦੂਰ ਸਿੰਘ, ਸੁਖਮੰਦਰ ਕੌਰ ਵਾਸੀਆਨ ਪਿੰਡ ਬੁੱਕਣ ਖਾਂ ਵਾਲਾ, ਸੁਖਚੈਨ ਸਿੰਘ, ਧਰਮਪ੍ਰੀਤ ਸਿੰਘ, ਲਵਪ੍ਰੀਤ ਸਿੰਘ ਵਾਸੀਆਨ ਪਿੰਡ ਮੁਮਾਰਾ, ਅਜੈ ਸੰਧੂ, ਬਲਜੀਤ ਸਿੰਘ, ਪਲਵਿੰਦਰ ਸਿੰਘ ਵਾਸੀਆਨ ਹਰਿਆਣਾ, ਸੁਰਿੰਦਰ ਸਿੰਘ ਵਾਸੀ ਸਰਦੂਲਗੜ੍ਹ ਅਤੇ ਤਿੰਨ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਦਕਿ ਇਨ੍ਹਾਂ ਵਿਚੋਂ ਬਲਜੀਤ ਸਿੰਘ, ਧਰਮਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਦੋ ਭਰਾ ਹਨ ਅਤੇ ਉਸ ਦੇ ਹਿੱਸੇ 15 ਕਿੱਲੇ 4 ਕਨਾਲਾਂ ਜ਼ਮੀਨ ਪਿੰਡ ਘੋਨੀਵਾਲਾ ਵਿਖੇ ਆਈ ਹੈ। ਸ਼ਿਕਾਇਤਕਰਤਾ ਅਨੁਸਾਰ ਉਸ ਨੇ ਆਪਣੇ ਹਿੱਸੇ ਆਉਂਦੀ ਜ਼ਮੀਨ ਠੇਕੇ 'ਤੇ ਦਿੱਤੀ ਹੋਈ ਹੈ, ਜਿਸ 'ਤੇ ਕਬਜ਼ਾ ਕਰਨ ਦੀ ਨੀਯਤ ਨਾਲ ਉਕਤ ਸਾਰੇ ਜ਼ਮੀਨ ਵਿਚ ਦਾਖਲ ਹੋਏ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਸ਼ਿਕਾਇਤ 'ਤੇ ਥਾਣਾ ਸਿਟੀ ਵਿਖੇ ਉਕਤ ਸਾਰਿਆਂ ਖਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਨਤਾ ਨੂੰ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਭੇਦਭਾਵ ਦੇ ਦਿੱਤਾ ਜਾਵੇਗਾ : ਕੰਵਲ ਭੁੱਲਰ
NEXT STORY